Close

Out of 24619 samples taken so far for testing of Covid-19 in the district, samples of 22873 persons came negative-Deputy Commissioner

Publish Date : 25/08/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 24619 ਸੈਂਪਲਾਂ ਵਿੱਚੋਂ 22873 ਵਿਅਕਤੀਆਂ ਦੇ ਸੈਂਪਲ ਆਏ ਨੈਗੇਟਿਵ-ਡਿਪਟੀ ਕਮਿਸ਼ਨਰ
ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਕਰੋਨਾ ਵਾਇਰਸ ਤੋਂ ਪੀੜ੍ਹਤ 473 ਵਿਅਕਤੀ 
ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 532 ਨਤੀਜਿਆਂ ਵਿੱਚੋਂ 524 ਦੀ ਰਿਪੋਰਟ ਆਈ ਨੈਗੇਟਿਵ
8 ਸੈਂਪਲ ਪੋਜ਼ੇਟਿਵ ਪਾਏ ਗਏ
1148 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ
ਤਰਨ ਤਾਰਨ, 24 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਿਤ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 473 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।ਉਹਨਾਂ ਦੱਸਿਆ ਕਿ ਮਾਈ ਭਾਗੋ ਨਰਸਿੰਗ ਕਾਲਜ ਵਿੱਚ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ ਇੱਕ ਹੋਰ ਵਿਅਕਤੀ ਨੂੰ ਕਰੋਨਾ ਮੁਕਤ ਹੋਣ ‘ਤੇ ਘਰ ਨੂੰ ਭਜਿਆ ਗਿਆ ਹੈ।
ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ 24619 ਸੈਂਪਲਾਂ ਵਿੱਚੋਂ 22873 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 678 ਮਰੀਜ਼ ਕੋਰੋਨਾ ਵਾਇਰਸ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ, ਜਿੰਨ੍ਹਾਂ ਵਿੱਚੋਂ 473 ਮਰੀਜ਼ ਕਰੋਨਾ ਵਾਇਰਸ ‘ਤੇ ਫਹਿਤ ਪਾ ਚੁੱਕੇ ਹਨ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 532 ਨਤੀਜਿਆਂ ਵਿੱਚੋਂ 524 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 8 ਸੈਂਪਲ ਪੋਜ਼ੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ 1148 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।  
       ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ  ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ  ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
        ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ  ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
        ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
———