Close

Out of 2758 corona tests conducted so far in Tarn Taran district, 2472 persons reported negative – Deputy Commissioner

Publish Date : 30/05/2020
DC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 2758 ਵਿਅਕਤੀਆਂ ਦੇ ਕਰਵਾਏ ਗਏ ਕੋਰੋਨਾ ਟੈਸਟ `ਚੋਂ 2472 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ-ਡਿਪਟੀ ਕਮਿਸ਼ਨਰ
ਕਰੋਨਾ ਪਾਜ਼ੇਟਿਵ ਪਾਏ ਗਏ 162 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ
ਤਰਨ ਤਾਰਨ, 29 ਮਈ :
ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 2758 ਵਿਅਕਤੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਹਨ, ਜਿਨ੍ਹਾਂ `ਚੋਂ 2472 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ, ਜਦਕਿ 166 ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜਾਂਚ ਲਈ ਲੈਬ ਵਿੱਚ ਭੇਜੇ ਗਏ 225 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ ।
ਡਿਪਟੀ ਕਮਿਸ਼ਨਰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਲੋਕਾਂ ਦੀ ਸਕਰੀਨਿੰਗ ਕਰਨ ਦਾ ਕੰਮ ਜੰਗੀ ਪੱਧਰ `ਤੇ ਚੱਲ ਰਿਹਾ ਹੈ।ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਬਾਹਰਲੇ ਰਾਜਾਂ ਅਤੇ ਵਿਦੇਸ਼ਾਂ ਤੋਂ ਵਾਪਸ ਆਏ 674 ਵਿਅਕਤੀਆਂ ਦੇ ਕੋਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ `ਚੋਂ ਹੁਣ ਤੱਕ 166 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ।ਇਨ੍ਹਾਂ ਵਿਅਕਤੀਆਂ ਨੂੰ ਪਹਿਲਾਂ ਵੱਖ-ਵੱਖ ਕੋਆਰੰਟੀਨ ਸੈਂਟਰਾਂ `ਚ ਰੱਖਿਆ ਗਿਆ ਸੀ ਅਤੇ ਜਿਨ੍ਹਾਂ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ, ਉਨ੍ਹਾਂ ਨੂੰ ਸਰਕਾਰੀ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿਚ ਲਿਆ ਕੇ ਇਲਾਜ ਕੀਤਾ ਗਿਆ। ਇਨ੍ਹਾਂ `ਚੋਂ 162 ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਸਿਰਫ਼ ਚਾਰ ਕੋਰੋਨਾ ਪਾਜ਼ੇਟਿਵ ਵਿਅਕਤੀ ਹਨ, ਜਿੰਨ੍ਹਾਂ ਵਿੱਚ ਇੱਕ ਅਮਰੀਕਾ, ਇੱਕ ਦੁਬਈ, ਇੱਕ ਮਹਾਂਰਾਸ਼ਟਰ ਅਤੇ ਇਕ ਮਰਚੈਂਟ ਨੇਵੀ ਤੋਂ ਆਇਆ ਵਿਅਕਤੀ ਸ਼ਾਮਿਲ ਹੈ, ਇਹਨਾਂ ਮਰੀਜ਼ਾਂ ਦਾ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਚੱਲ ਰਿਹਾ ਹੈ।
ਸ੍ਰੀ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਰੋਜ਼ਾਨਾ ਹੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਿਵਲ ਹਸਪਤਾਲ ਤਰਨ ਤਾਰਨ, ਸਰਕਾਰੀ ਹਸਪਤਾਲ ਖਡੂਰ ਸਾਹਿਬ, ਸਰਕਾਰੀ ਹਸਪਤਾਲ ਪੱਟੀ, ਸੀ. ਐੱਚ. ਸੀ. ਸੁਰ ਸਿੰਘ ਵਿੱਚ ਕੁਲੈਕਸ਼ਨ ਸੈਂਟਰ ਬਣਾਏ ਗਏ ਹਨ ਅਤੇ ਰੋਜ਼ਾਨਾ ਹੀ ਇਨ੍ਹਾਂ ਸੈਂਟਰਾਂ ਵਿਚ ਆਉਣ ਵਾਲੇ ਸ਼ੱਕੀ ਮਰੀਜ਼ਾਂ ਦੇ ਕੋਰੋਨਾ ਵਾਇਰਸ ਦੇ ਸੈਂਪਲ ਲੈ ਕੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਟੈਸਟ ਕਰਵਾਏ ਜਾ ਰਹੇ ਹਨ।