Close

Out of 308 reports received on Tuesday, 1 case was reported as positive – Deputy Commissioner

Publish Date : 24/06/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮੰਗਲਵਾਰ ਨੂੰ ਪ੍ਰਾਪਤ 308 ਰਿਪੋਰਟਾਂ ‘ਚੋ 1 ਕੇਸ ਦੀ ਰਿਪੋਰਟ ਆਈ ਪਾਜ਼ੇਟਿਵ-ਡਿਪਟੀ ਕਮਿਸ਼ਨਰ
ਪ੍ਰਾਪਤ ਨਤੀਜਿਆਂ ਵਿੱਚੋਂ 307 ਸੈਂਪਲਾਂ ਦੀ ਰਿਪੋਰਟ ਆਈ ਨੈਗਟਿਵ 
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 20 ਹੋਈ
ਤਰਨ ਤਾਰਨ, 23 ਜੂਨ :
ਜ਼ਿਲਾ ਤਰਨ ਤਾਰਨ ਵਿੱੱਚ ਮੰਗਲਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਪ੍ਰਾਪਤ 308 ਰਿਪੋਰਟਾਂ ‘ਚੋ 1 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ੀਟਿਵ ਪਾਇਆ ਗਿਆ ਹੈ। ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਮਰੀਜ਼ ਨੂੰ ਸਿਵਲ ਹਸਪਤਾਲ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਕਰਕੇ ਇਲਾਜ ਸ਼ੁਰੂ ਕਰ ਦਿੱਤਾ ਹੈ।ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 20 ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ 308 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ ਵਿਚੋਂ 307 ਸੈਂਪਲ ਨੈਗਟਿਵ ਪਾਏ ਗਏ ਹਨ, ਜਦਕਿ ਇਕ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜ੍ਹਤ ਪਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਦੀ ਆਈਸੋਲੇਸ਼ਨ ਵਾਰਡ ਵਿਚ ਹੁਣ 18 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ 2 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 8327 ਸ਼ੱਕੀ ਵਿਅਕਤੀਆਂ ਦੇ ਸੈਂਪਲ ਹਾਸਲ ਕਰਕੇ ਜਾਂਚ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਲਈ ਭੇਜੇ ਗਏ ਸਨ, ਜਿੰਨਾਂ ਵਿਚੋਂ 7712 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 196 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ।ਉਹਨਾਂ ਦੱਸਿਆ ਕਿ ਅੱਜ 393 ਸੈਂਪਲ ਲੈ ਕੇ ਅੰਮ੍ਰਿਤਸਰ ਜਾਂਚ ਲਈ ਭੇਜੇ ਗਏ ਹਨ, ਅਤੇ 419 ਵਿਅਕਤੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
—————