Out of 5,54,438 Metric Tons of Wheat procured in the Mandis of the District TarnTaran.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 5,54,438 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,52,249 ਮੀਟ੍ਰਿਕ ਟਨ ਕਣਕ ਦੀ ਖਰੀਦ-ਡਿਪਟੀ ਕਮਿਸ਼ਨਰ
ਖਰੀਦੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 776 ਕਰੋੜ 23 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 1,13,129 ਮੀਟਰਿਕ ਟਨ ਕਣਕ ਦੀ ਚੁਕਾਈ
ਤਰਨ ਤਾਰਨ, 25 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,54,438 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,52,249 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 776 ਕਰੋੜ 23 ਲੱਖ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,52,249 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,43,378 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,40,395 ਮੀਟ੍ਰਿਕ ਟਨ, ਪਨਸਪ ਵੱਲੋਂ 1,31,853 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 79,904 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 50,353 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 1,13,129 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।