ਬੰਦ ਕਰੋ

ਆਉਣ ਵਾਲੀਆਂ ਪੀੜੀਆਂ ਲਈ ਸਾਫ ਸੁਥਰੇ ਵਾਤਾਵਰਨ ਵਿੱਚ ਸਾਰੇ ਯੋਗਦਾਨ ਪਾਈਏ

ਪ੍ਰਕਾਸ਼ਨ ਦੀ ਮਿਤੀ : 01/07/2024

ਆਉਣ ਵਾਲੀਆਂ ਪੀੜੀਆਂ ਲਈ ਸਾਫ ਸੁਥਰੇ ਵਾਤਾਵਰਨ ਵਿੱਚ ਸਾਰੇ ਯੋਗਦਾਨ ਪਾਈਏ : ਡਾ. ਭਾਰਤ ਭੂਸ਼ਣ

ਵਿਸ਼ਵ ਵਾਤਾਵਰਨ ਮਹੀਨਾ-2024 ਤਹਿਤ ਸੈਮੀਨਾਰ ਕਰਵਾਇਆ
ਤਰਨ ਤਾਰਨ 28 ਜੂਨ:
ਜਿਲਾ ਤਰਨ ਤਾਰਨ ਦੇ ਮਾਨਯੋਗ ਸਿਵਲ ਸਰਜਨ ਡਾਕਟਰ ਭਾਰਤ ਭੂਸ਼ਣ ਜੀ ਦੀ ਯੋਗ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਚੱਲ ਰਹੇ ਵਿਸ਼ਵ ਵਾਤਾਵਰਨ ਮਹੀਨੇ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਵਾਤਾਵਰਨ ਸਬੰਧੀ ਕਰਵਾਏ ਗਏ ਸੈਮੀਨਾਰ ਦੌਰਾਨ ਜ਼ਿਲੇ ਦੇ ਵੱਖ ਵੱਖ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਨਾਂ ਵੱਲੋਂ ਹਿੱਸਾ ਲਿਆ ਗਿਆ ਇਸ ਮੌਕੇ ਸਿਹਤ ਵਿਭਾਗ ਵੱਲੋਂ ਵਾਤਾਵਰਨ ਸਬੰਧੀ ਕੁਇਜ਼ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ।

ਇਸ ਮੌਕੇ ਸੈਮੀਨਾਰ ਚ ਮੌਜੂਦ ਵਿਦਿਆਰਥਨਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾਕਟਰ ਭਾਰਤ ਭੂਸ਼ਣ ਨੇ ਕਿਹਾ ਕਿ ਸਾਫ ਸੁਥਰਾ ਵਾਤਾਵਰਨ ਅਤੇ ਨਰੋਈ ਸਿਹਤ ਮਨੁੱਖ ਦੇ ਜੀਵਨ ਦੇ ਲਈ ਸਭ ਤੋਂ ਵੱਧ ਲੋੜੀਂਦਾ ਹੈ ਵਿਸ਼ਵ ਵਾਤਾਵਰਨ ਮਹੀਨਾਂ ਮਨਾਉਣ ਦਾ ਮੁੱਖ ਮੰਤਵ ਨਾਗਰਿਕਾਂ ਦੇ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।

ਉਹਨਾਂ ਕਿਹਾ ਕਿ ਵਾਤਾਵਰਨ ਦੇ ਰੱਖ ਰਖਾਅ ਲਈ ਸਾਨੂੰ ਸਾਰਿਆਂ ਨੂੰ ਆਪਣੀ ਜਿੰਮੇਵਾਰੀ ਸਮਝਦਿਆਂ ਹੋਇਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਜਰੂਰਤ ਹੈ ਤਾਂ ਜੋ ਸਮਾਂ ਰਹਿੰਦਿਆਂ ਤੇਜ਼ੀ ਨਾਲ ਬਦਲ ਰਹੇ ਮੌਸਮਾਂ ਨੂੰ ਆਉਣ ਵਾਲੀਆਂ ਪੀੜੀਆਂ ਦੇ ਲਈ ਬਚਾਇਆ ਜਾ ਸਕੇ । ਉਹਨਾਂ ਦੱਸਿਆ ਕਿ ਰੁੱਖਾਂ ਦੀ ਘਾਟ ਕਾਰਨ ਦਿਨੋ ਦਿਨ ਤਾਪਮਾਨ ਵੱਧਦਾ ਜਾ ਰਿਹਾ ਹੈ ਜੋ ਕਿ ਆਮ ਜਨਜੀਵਨ ਪ੍ਰਭਾਵਿਤ ਕਰ ਰਿਹਾ ਹੈ।

ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਫ਼ੀਲਡ ਸਟਾਫ ਵੱਲੋਂ ਵੀ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਵਾਤਾਵਰਨ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਉਹਨਾਂ ਕਿਹਾ ਕਿ ਸਮੇਂ ਸਮੇਂ ਸਿਰ ਵੱਖ-ਵੱਖ ਸਿਹਤ ਸੰਸਥਾਵਾਂ ਦੇ ਵਿੱਚ ਟਰੀ ਪਲਾਂਟੇਸ਼ਨ ਮੁਹਿੰਮ ਰਾਹੀਂ ਬੂਟੇ ਲਗਾਏ ਜਾਂਦੇ ਹਨ ।

ਜਿਲਾ ਐਪੀਡਮੋਲਜਿਸਟ ਡਾਕਟਰ ਸਿਮਰਨ ਅਤੇ ਡਾਕਟਰ ਅਮਨਦੀਪ ਸਿੰਘ ਵੱਲੋਂ ਵਾਤਾਵਰਨ ਸਬੰਧੀ ਵੱਖ-ਵੱਖ ਵਿਸ਼ਿਆਂ ਦੇ ਉੱਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜੇਕਰ ਸਾਡੇ ਕੋਲ ਚੰਗਾ ਸਾਫ ਸੁਥਰਾ ਹਰਿਆ ਭਰਿਆ ਵਾਤਾਵਰਨ ਹੋਵੇਗਾ ਤਾਂ ਵਿਅਕਤੀ ਦੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਵਧੀਆ ਹੋਵੇਗੀ। ਉਹਨਾਂ ਕਿਹਾ ਕਿ ਵੱਧ ਰਹੀ ਗਲੋਬਲ ਵਾਰਮਿੰਗ ਕਰਕੇ ਤਾਪਮਾਨਾਂ ਦੇ ਵਿੱਚ ਬਹੁਤੇ ਜੀ ਨਾਲ ਬਦਲਾਅ ਹੋ ਰਿਹਾ ਹੈ ਉਹਨਾਂ ਕਿਹਾ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਦੇ ਲਈ ਅੱਗੇ ਆਉਣਾ ਪਵੇਗਾ।

ਇਸ ਮੌਕੇ ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲਿਆ ਪਹਿਲਾ ਦੂਜਾ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਦੇਵੀ ਬਾਲਾ, ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਅਤੇ ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਅਮਰਦੀਪ ਸਿੰਘ, ਬਲਾਕ ਐਜੂਕੇਟਰ ਸ੍ਰੀ ਨਵੀਨ ਕਾਲੀਆ ਵੀ ਮੌਜੂਦ ਰਹੇ।