ਬੰਦ ਕਰੋ

ਕਣਕ ਦੀ ਖਰੀਦ ਉਪਰੰਤ ਮੰਡੀਆਂ ਵਿੱਚੋਂ ਚੁਕਾਈ ਕਰਨ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਕਰਨ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 27/04/2021
DC Sir

ਕਣਕ ਦੀ ਖਰੀਦ ਉਪਰੰਤ ਮੰਡੀਆਂ ਵਿੱਚੋਂ ਚੁਕਾਈ ਕਰਨ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਕਰਨ ਵਿੱਚ ਲਿਆਂਦੀ ਗਈ ਤੇਜ਼ੀ-ਡਿਪਟੀ ਕਮਿਸ਼ਨਰ
ਕਿਸਾਨਾਂ ਵੱਲੋਂ ਮੰਡੀਆਂ ਵਿਖੇ ਲਿਆਂਦੀ ਗਈ ਕਣਕ ਦੀ ਨਾਲੋਂ-ਨਾਲ ਕੀਤੀ ਜਾ ਰਹੀ ਹੈ ਖਰੀਦ
26 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 4,30,322 ਮੀਟ੍ਰਿਕ ਟਨ ਕਣਕ ਦੀ ਖ਼ਰੀਦ
ਖਰੀਦ ਕੀਤੀ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 373 ਕਰੋੜ 55 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 27 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਕੰਮ ਜ਼ੋਰਾਂ `ਤੇ ਚੱਲ ਰਿਹਾ ਹੈ ਅਤੇ ਕਣਕ ਦੀ ਖਰੀਦ ਉਪਰੰਤ ਮੰਡੀਆਂ ਵਿੱਚੋਂ ਚੁਕਾਈ ਕਰਨ ਤੇ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਕਰਨ ਵਿੱਚ ਤੇਜ਼ੀ ਲਿਆਂਦੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਖੇ ਲਿਆਂਦੀ ਗਈ ਕਣਕ ਦੀ ਖਰੀਦ ਨਾਲੋਂ-ਨਾਲ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਦੀ ਖਰੀਦ ਤੇ ਅਦਾਇਗੀ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਸੁੱਕੀ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਖਰੀਦ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਦੀ ਸਿਹਤ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹਰੇਕ ਯੋਗ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਅਪ੍ਰੈਲ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 4,42,127 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,30,322 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,21,578 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 94360 ਮੀਟ੍ਰਿਕ ਟਨ, ਪਨਸਪ ਵੱਲੋਂ 81821 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 68526 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 64037 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 373 ਕਰੋੜ 55 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 26 ਅਪ੍ਰੈਲ਼ ਤੱਕ 76002 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।