ਕਰੋਨਾ ਮੁਕਤ ਹੋਣ ‘ਤੇ ਅੱਜ 3 ਹੋਰ ਵਿਅਕਤੀਆਂ ਨੂੰ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 20/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਰੋਨਾ ਮੁਕਤ ਹੋਣ ‘ਤੇ ਅੱਜ 3 ਹੋਰ ਵਿਅਕਤੀਆਂ ਨੂੰ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ
ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 422 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਗਏ
ਤਰਨ ਤਾਰਨ, 19 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈਸੋਲੇਸ਼ਨ ਵਾਰਡ ਤਰਨ ਤਾਰਨ ਅਤੇ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਇਲਾਜ ਲਈ ਦਾਖਿਲ ਕੀਤੇ ਗਏ 3 ਹੋਰ ਵਿਅਕਤੀਆਂ ਨੂੰ ਕਰੋਨਾ ਮੁਕਤ ਹੋਣ ‘ਤੇ ਅੱਜ ਘਰ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 422 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।ਅੱਜ ਡਿਸਚਾਰਜ ਕੀਤੇ ਗਏ ਵਿਅਕਤੀ ਨੂੰ ਘਰ ਵਿੱਚ 7 ਦਿਨ ਤੱਕ ਇਕਾਂਤਵਾਸ ਵਿੱਚ ਰਹਿਣ ਲਈ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 381 ਨਤੀਜਿਆਂ ਵਿੱਚੋਂ 374 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 7 ਸੈਂਪਲ ਪੋਜ਼ੇਟਿਵ ਪਾਏ ਗਏ ਹਨ।ਉਹਨਾਂ ਦੱਸਿਆ ਕਿ 1088 ਨਮੂੁਨਿਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ ਲਏ ਗਏ 22205 ਸੈਂਪਲਾਂ ਵਿੱਚੋਂ 20681 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ, ਜਦਕਿ 422 ਮਰੀਜ਼ ਕੋਰੋਨਾ ਵਾਇਰਸ `ਤੇ ਫਤਿਹ ਪਾ ਚੁੱਕੇ ਹਨ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ-19 `ਤੇ ਅਸੀਂ ਜਲਦ ਹੀ ਫਤਿਹ ਪਾ ਲਵਾਂਗੇ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
———