ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਤੀ ਗਈ ਵਿਸ਼ੇਸ ਟਰੇਨਿੰਗ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਤੀ ਗਈ ਵਿਸ਼ੇਸ ਟਰੇਨਿੰਗ
ਟਰੇਨਿੰਗ ਵਿੱਚ ਸਾਬਕਾ ਸੈਨਿਕਾਂ, ਐੱਨ. ਸੀ. ਸੀ. ਕੈਡਿਟਾਂ ਅਤੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ
ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਦੇ ਬਣੇ ਮੌਜੂਦਾਂ ਹਾਲਤਾਂ ਦੇ ਮੱਦੇਨਜ਼ਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਾਂਝਾ ਕੰਟਰੋਲ ਰੂਮ ਸਥਾਪਿਤ
ਜ਼ਿਲਾ ਵਾਸੀ ਕਿਸੇ ਵੀ ਹੰਗਾਮੀ ਸਥਿਤੀ ਸਬੰਧੀ ਸੂਚਨਾ ਦੇਣ ਜਾਂ ਜਾਣਕਾਰੀ ਲੈਣ ਲਈ ਕੰਟਰੋਲ ਰੂਮ ਨੰਬਰ 01852-292810 `ਤੇ ਕਰ ਸਕਦੇ ਹਨ ਸੰਪਰਕ
ਤਰਨ ਤਾਰਨ, 08 ਮਈ :
ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਦੇ ਬਣੇ ਮੌਜੂਦਾਂ ਹਾਲਤਾਂ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਅੱਜ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਦੀ ਵਿਸ਼ੇਸ ਟਰੇਨਿੰਗ ਹੋਈ, ਜਿਸ ਵਿੱਚ ਸਾਬਕਾ ਸੈਨਿਕਾਂ, ਐੱਨ. ਸੀ. ਸੀ. ਕੈਡਿਟਾਂ ਅਤੇ ਯੂਥ ਕਲੱਬਾਂ ਦੇ ਨੁਮਾਇੰਦਅਿਾਂ ਨੇ ਭਾਗ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ, ਜ਼ਿਲ੍ਹਾ ਯੂਥ ਅਫ਼ਸਰ ਜਸਲੀਨ ਕੌਰ ਅਤੇ ਸੈਕਟਰੀ ਰੈੱਡ ਕਰਾਸ ਸ੍ਰੀ ਸਰਬਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਸਿਵਲ ਹਸਪਤਾਲ ਤਰਨ ਤਾਰਨ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਮੁੱਢਲੀ ਸਹਾਇਤਾ ਅਤੇ ਸੀ. ਪੀ. ਆਰ. ਦੀ ਟਰੇਨਿੰਗ ਦਿੱਤੀ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਜਾਂ ਯੁੱਧ ਵਰਗੇ ਹਾਲਾਤਾਂ ਦਰਮਿਆਨ ਨਾਗਰਕਿਾਂ ਨੂੰ ਜ਼ਰੂਰੀ ਸਹਾਇਤਾ ਦੇ ਸਕਣ।
ਇਸ ਮੌਕੇ ਸਿਵਲ ਡਿਫੈਂਸ ਵਲੰਟੀਅਰਾਂ ਨੰੁ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਦੇ ਬਣੇ ਮੌਜੂਦਾਂ ਹਾਲਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਤਿਆਰ-ਬਰ-ਤਿਆਰ ਹੈ।ਉਹਨਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਚੱਲਦੇ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਮੁੱਢਲੀ ਸਹਾਇਤਾ ਅਤੇ ਸੀ. ਪੀ. ਆਰ. ਸਬੰਧੀ ਟਰੇਨਿੰਗ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਮੌਜੂਦਾ ਹਾਲਾਤਾਂ ਦਰਮਿਆਨ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਾਂਝਾ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ।ਜ਼ਿਲਾ ਵਾਸੀ ਕਿਸੇ ਵੀ ਹੰਗਾਮੀ ਸਥਿਤੀ ਸਬੰਧੀ ਸੂਚਨਾ ਦੇਣ ਜਾਂ ਜਾਣਕਾਰੀ ਲੈਣ ਲਈ ਕੰਟਰੋਲ ਰੂਮ ਨੰਬਰ 01852-292810 `ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੁਲਿਸ ਕੰਟਰੋਲ ਨੰਬਰ 112 `ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।