ਬੰਦ ਕਰੋ

ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 947 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 15/03/2021
DC Sir
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 947 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 76 ਹਜ਼ਾਰ 888 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 12 ਮਾਰਚ :
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 947 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 176888 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 173258 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1580 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2404 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2148 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਅਤੇ 11 ਮਾਰਚ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 1580 ਨਮੂਨਿਆਂ ਵਿੱਚੋਂ 23 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 953 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 44 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।    
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 140 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 105 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 03 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 07 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ ਇੱਕ ਮਰੀਜ਼ ਨੂੰ ਗੂਰੂਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।