ਬੰਦ ਕਰੋ

ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 440 ਸੈਂਪਲ ਹੋਰ

ਪ੍ਰਕਾਸ਼ਨ ਦੀ ਮਿਤੀ : 10/02/2021
DC
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 440 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 54 ਹਜ਼ਾਰ 690 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 09 ਫਰਵਰੀ :
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 3123 ਫਰੰਟਲਾਈਨ ਹੈੱਲਥ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 440 ਸੈਂਪਲ ਹੋਰ ਲਏ ਗਏ ਹਨ। 
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 154690 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 151198 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 424 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2161 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2044 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 08 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 619 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 16 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। 
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 11 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 07 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ  02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।