ਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਸਿਵਲ ਹਸਪਤਾਲ 25 ਬੈੱਡ ਭੇਂਟ
ਕੋਵਿਡ-19 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਸਿਵਲ ਹਸਪਤਾਲ 25 ਬੈੱਡ ਭੇਂਟ
ਤਰਨ ਤਾਰਨ, 29 ਮਈ :
ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਸਿਵਲ ਹਸਪਤਾਲ ਤਰਨ ਤਾਰਨ ਨੂੰ 1 ਲੱਖ 87 ਹਜ਼ਾਰ 500 ਰੁਪਏ ਦੀ ਕੀਮਤ ਦੇ 25 ਬੈੱਡ ਭੇਂਟ ਕੀਤੇ ਗਏ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਅਤੇ ਐੱਸ. ਐੱਮ. ਓ. ਤਰਨ ਤਾਰਨ ਸ੍ਰੀ ਇੰਦਰ ਮੋਹਨ ਗੁਪਤਾ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਤੋਂ ਤਰਵਿੰਦਰ ਸਿੰਘ ਚੀਮਾ ਪ੍ਰਧਾਨ, ਸ਼ਿਵਕਰਨ ਸਿੰਘ, ਮਨਿੰਦਰ ਸਿੰਘ ਪੀ. ਏ., ਅਨਿਲ ਕੁਮਾਰ ਸੀਨੀਅਰ ਸਹਾਇਕ, ਨਿਰਵੈਰ ਸਿੰਘ, ਅਜੀਤਪਾਲ ਅਤੇ ਸੁਨੀਲ ਕੁਮਾਰ ਮੌਜੂਦ ਸਨ।
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ ਇੰਮਪਲਾਈਜ਼ ਐਸੋਸੀਏਸ਼ਨ ਦੇ ਕਰਮਚਾਰੀਆਂ ਵੱਲੋਂ ਕੋਵਿਡ-19 ਦੇ ਚੱਲਦੇ ਦਿਨ-ਰਾਤ ਕੰਮ ਕਰਦਿਆਂ ਲੋਕਾਂ ਦੀ ਸੇਵਾ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਕਰਮਚਾਰੀਆਂ ਨੇ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੀ ਨੇਕ ਕਮਾਈ ਵਿੱਚੋਂ ਪੀ. ਪੀ. ਈ. ਕਿੱਟਾਂ, ਸੈਨੇਟਾਈਜ਼ਰ ਅਤੇ ਮਾਸਕ ਮੁਹੱਈਆ ਕਰਵਾਏ ਗਏ ਹਨ, ਉੱਥੇ ਕੋਆਰੰਟੀਨ ਕੇਂਦਰਾਂ ਵਿੱਚ ਜਾ ਕੇ ਸਾਫ਼-ਸਫ਼ਾਈ, ਅਤੇ ਸੈਨੇਟਾਈਜੇਸ਼ਨ ਵਿੱਚ ਮੋਹਰੀ ਭੂਮਿਕਾ ਨਿਭਾਈ ਗੲੈ ਹੈ ਅਤੇ ਲੋੜਵੰਦ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।