ਬੰਦ ਕਰੋ

ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਝਾ ਕਾਲਜ ਫਾਰ ਵੂਮੈਨ, ਤਰਨ ਤਾਰਨ ਵਿਖੇ 28 ਅਤੇ 29 ਸਤੰਬਰ ਨੂੰ ਕੀਤਾ ਜਾਵੇਗਾ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 25/09/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਝਾ ਕਾਲਜ ਫਾਰ ਵੂਮੈਨ, ਤਰਨ ਤਾਰਨ ਵਿਖੇ 28 ਅਤੇ 29 ਸਤੰਬਰ ਨੂੰ ਕੀਤਾ ਜਾਵੇਗਾ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ-ਡਿਪਟੀ ਕਮਿਸ਼ਨਰ
ਰੋਜ਼ਗਾਰ ਮੇਲੇ ਵਿੱਚ 10 ਵੀਂ, 12 ਵੀਂ, ਗਰੈਜੂਏਟ ਆਈ. ਟੀ. ਆਈ. ਪਾਸ ਬੇਰੋਜ਼ਗਾਰ ਉਮੀਦਵਾਰ ਲੈ ਸਕਦੇ ਹਨ ਭਾਗ
ਤਰਨ ਤਾਰਨ, 24 ਸਤੰਬਰ :
ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 28 ਅਤੇ 29 ਸਤੰਬਰ 2020 ਨੂੰ ਛੇਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੋਵਿਡ-19 ਸਬੰਧੀ ਸਰਕਾਰ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਕੀਤਾ ਜਾ ਰਿਹਾ ਹੈ। ਇਸ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੈਗਾ ਰੋਜ਼ਗਾਰ ਮੇਲੇ ਦੀ ਤਿਆਰੀ ਦੇ ਸਬੰਧ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ।
ਇਸ ਮੌਕੇ ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ, ਸ਼੍ਰੀ ਸੰਜੀਵ ਕੁਮਾਰ ਜਿਲਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਡਾ. ਰਮੇਸ਼ ਕੁਮਾਰ ਸਹਾਇਕ ਸਿਵਲ ਸਰਜਨ, ਸ਼੍ਰੀ ਹਰਨੰਦਨ ਸਿੰਘ, ਡੀ. ਡੀ. ਪੀ. ਓ., ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵੱਲੋ ਦੱਸਿਆ ਗਿਆ ਕਿ ਰੋਜ਼ਗਾਰ ਮੇਲੇ ਵਿੱਚ 10 ਵੀਂ, 12 ਵੀਂ, ਗਰੈਜੂਏਟ ਆਈ. ਟੀ. ਆਈ. ਪਾਸ ਬੇਰੋਜ਼ਗਾਰ ਉਮੀਦਵਾਰ ਭਾਗ ਲੈ ਸਕਦੇ ਹਨ। ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਿਹਰ 2:00 ਵਜੇ ਤੱਕ ਹੋਵੇਗਾ। ਉਹਨਾਂ ਵੱਲੋ ਅਧਿਕਾਰੀਆਂ ਨੂੰ ਰੋਜਗਾਰ ਮੇਲੇ ਦੇ ਸਬੰਧ ਵਿੱਚ ਡਿਊਟੀਆਂ ਦੀ ਵੰਡ ਵੀ ਕੀਤੀ ਗਈ।ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਸ਼ੋਸਲ ਡਿਟੈਸਿੰਗ ਦਾ ਧਿਆਨ ਰੱਖਣਾ ਅਤੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ ਅਤੇ ਮਾਸਕ ਕਾਊਂਟਰ ‘ਤੇ ਉਪਲੱਬਧ ਕਰਵਾਏ ਜਾਣਗੇ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 77173-97013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
—————-