ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਣਕ ਦੀ ਫਸਲ ਦੇ ਸਰਵੇਖਣ ਸਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਣਕ ਦੀ ਫਸਲ ਦੇ ਸਰਵੇਖਣ ਸਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ
ਤਰਨ ਤਾਰਨ 25 ਨਵੰਬਰ ( ) ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਸ੍ਰੀ ਹਰਪਾਲ ਸਿੰਘ ਪੰਨੂ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਇੰਚਾਰਜ ਸ੍ਰੀਮਤੀ ਪਰਮਜੀਤ ਕੌਰ, ਕੇ.ਵੀ.ਕੇ, ਬੂਹ ਦੇ ਡਿਪਟੀ ਡਾਇਰੈਕਟਰ ਸ਼੍ਰੀ ਪ੍ਰਭਜੀਤ ਸਿੰਘ, ਬਲਾਕ ਖੇਤੀਬਾੜੀ ਅਫਸਰ, ਪੱਟੀ, ਸ਼੍ਰੀ ਭੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪੀ.ਪੀ. ਹੈ.ਕ. ਸ਼੍ਰੀ ਗੁਰਬਰਿੰਦਰ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ, (ਇੰਨ) ਸ਼੍ਰੀ ਪ੍ਰਭਸਿਮਰਨ ਸਿੰਘ ਵੱਲੋਂ ਬਲਾਕ ਪੱਟੀ ਦੇ ਪਿੰਡ ਸਭਰਾ, ਕਿਰਤੋਵਾਲ, ਬੂਹ, ਸੈਦਪੁਰ ਅਤੇ ਪ੍ਰਿੰਗਰੀ ਵਿਖੇ ਕਣਕ ਦੀ ਫਸਲ ਦੇ ਸਰਵੇਖਣ ਦਾ ਸਾਂਝਾ ਦੌਰਾ ਕੀਤਾ ਗਿਆ ਅਤੇ ਦੌਰੇ ਦੌਰਾਨ ਟੀਮ ਨੇ ਪਾਇਆ ਕਿ ਖੇਤਾ ਵਿੱਚ ਕੁੱਝ ਖੇਤਾਂ ਵਿੱਖੇ ਸੈਨਿਕ ਸੁੰਡੀ ਦਾ ਹਮਲਾ ਵੇਖਣ ਵਿੱਚ ਆਇਆ ਹੈ। ਆਪ ਤੌਰ ਤੇ ਇਸ ਦਾ ਹਮਲਾ ਦਸੰਬਰ ਵਿੱਚ ਵੇਖਿਆ ਜਾਂਦਾ ਹੈ। ਤਾਪਮਾਨ ਅਤੇ ਜਮੀਨ ਵਿੱਚ ਸਿਲ ਹੋਣ ਕਰਕੇ ਇਸ ਹਮਲੇ ਦੀ ਸ਼ਿਕਾਇਤ ਆ ਰਹੀ ਹੈ। ਇਸ ਸਬੰਧੀ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਗਈ ਕਿ ਸੈਨਿਕ ਸੁੰਡੀ ਦੀ ਰੋਕਥਾਮ ਲਈ 40 ਮਿਲੀਲਿਟਰ ਕਲੋਰਐਂਟਰਾਨਿਲੀਪਰੋਲ 18.5 ਐਸ. ਸੀ. ਜਾਂ 400 ਮਿਲੀਲਿਟਰ ਕੁਇਨਲਫਾਸ 25 ਈ.ਸੀ. ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਨੈਪਸੈਕ ਪੰਪ ਨਾਲ ਛਿੜਕਾਅ ਕਰੋ। ਮੋਟਰ ਵਾਲੇ ਪੰਪ ਲਈ 30 ਲਿਟਰ ਪਾਣੀ ਹੀ ਕਾਫੀ ਹੈ ਅਤੇ ਚੰਗੇ ਨਤੀਜੇ ਲੈਣ ਲਈ ਛਿੜਕਆ ਸ਼ਾਮ ਵੇਲੇ ਕਰੋ। ਇਸ ਦੇ ਬਦਲ ਵਿੱਚ 7 ਕਿਲੋ ਫਿਪਰੋਨਿਲ 0.3 ਜੀ ਜਾਂ ਇੱਕ ਲਿਟਰ ਕਲੋਰਪਾਈਰੀਫ਼ਾਸ 20 ਈ ਸੀ ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋ ਪਹਿਲਾਂ ਛੱਟਾ ਦੇਵੋ। ਇਸ ਤੋਂ ਇਲਾਵਾ ਤਣੇ ਦੀ ਗੁਲਾਬੀ ਸੁੰਡੀ ਛੋਟੇ ਬੂਟਿਆਂ ਦੇ ਤਣਿਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆਂ ਹਨ ਅਤੇ ਅੰਦਰਲਾ ਮਾਦਾ ਖਾਂਦੀਆਂ ਹਨ, ਜਿਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ, ਸੁੱਕ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ। ਜੇਕਰ ਪਿਛਲੀ ਝੋਨੇ ਦੀ ਫਸਲ ਉਪਰ ਤਣੇ ਦੀ ਗੁਲਾਬੀ ਸੁੰਡੀ ਦਾ ਹਮਲਾ ਜ਼ਿਆਦਾ ਹੋਵੇ ਤਾਂ ਅਕਤੂਬਰ ਵਿੱਚ ਬਿਜਾਈ ਨਾ ਕਰਨ ਦੀ ਸ਼ਿਫਾਰਿਸ਼ ਕੀਤੀ ਜਾਂਦੀ ਹੈ। ਇਸ ਮੌਕੇ ਦੱਸਿਆ ਗਿਆ ਕਿ ਦਿਨ ਸਮੇ ਪਾਣੀ ਲਗਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਪੰਛੀ ਵੱਧ ਤੋ ਵੱਧ ਸੁੰਡੀਆਂ ਦਾ ਸ਼ਿਕਾਰ ਕਰ ਸਕਣ। ਜੇਕਰ ਹਮਲਾ ਜਿਆਦਾ ਹੋਵੇ ਤਾਂ 7 ਕਿਲੋ ਫਿਪਰੋਨਿਲ 0.3 ਜੀ ਜਾਂ ਇੱਕ ਲਿਟਰ ਕਲੋਰਪਾਈਰੀਫਾਸ 20 ਈ ਸੀ ਨੂੰ 20 ਕਿਲੋ ਸਲਾਬੀ ਮਿੱਟੀ ਨਾਲ ਰਲਾ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਪਹਿਲਾ ਪਾਣੀ ਲਗਾਉਣ ਤੋਂ ਪਹਿਲਾਂ ਛੱਟਾ ਦਿੱਤਾ ਜਾਵੇ। ਇਸ ਦੇ ਬਦਲ ਵਿੱਚ 50 ਮਿਲੀਲਿਟਰ ਪ੍ਰਤੀ ਏਕੜ ਕਲੋਰਐਂਟਰਾਨਿਲੀਪਰੋਲ 18.5 ਐਸ. ਸੀ. ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਨੈਪਸੈਕ ਪੰਪ ਨਾਲ ਛਿੜਕਾਅ ਕਰੋ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਕਿਸੇ ਤਰ੍ਹਾ ਦੀ ਮੁਸ਼ਕਿਲ ਆਉਣ ਤੇ ਖੇਤੀਬਾੜੀ ਵਿਭਾਗ, ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਕੇ. ਵੀ. ਕੇ, ਦੇ ਮਾਹਿਰਾ ਦੇ ਨਾਲ ਸੰਪਰਕ ਕਰ ਸਕਦੇ ਹਨ।