ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ 6ਵੀਂ ਜਮਾਤ ਵਿੱਚ ਦਾਖਲੇ ਦੀ ਮਿਤੀ ‘ਚ ਵਾਧਾ
ਪ੍ਰਕਾਸ਼ਨ ਦੀ ਮਿਤੀ : 10/08/2023
ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ 6ਵੀਂ ਜਮਾਤ ਵਿੱਚ ਦਾਖਲੇ ਦੀ ਮਿਤੀ ‘ਚ ਵਾਧਾ
ਵੈੱਬਸਾਈਟ ‘ਤੇ ਜਾ ਕੇ 17 ਅਗਸਤ ਤੱਕ ਕੀਤਾ ਜਾ ਸਕਦਾ ਹੈ ਆਨਲਾਈਨ ਅਪਲਾਈ
ਤਰਨ ਤਾਰਨ, 10 ਅਗਸਤ :
ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਸਾਲ 2024-25 ਲਈ ਛੇਵੀਂ ਜਮਾਤ ਵਿਚ ਦਾਖਲੇ ਦੀ ਆਖਰੀ ਮਿਤੀ ਵਿਚ ਵਾਧਾ ਕਰਦੇ ਹੋਏ 17 ਅਗਸਤ, 2023 ਕਰ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਜਵਾਹਰ ਨਵੋਦਿਆ ਵਿਦਿਆਲਿਆ ਗੋਇੰਦਵਾਲ ਸਾਹਿਬ ਦੇ ਪ੍ਰਿੰਸੀਪਲ ਸ੍ਰੀ ਰਾਮਬੀਰ ਸਿੰਘ ਨੇ ਦੱਸਿਆ ਕਿ ਯੋਗ ਵਿਦਿਆਰਥੀ ਤੇ ਵਿਦਿਆਰਥਣਾਂ ਵਧੇਰੇ ਜਾਣਕਾਰੀ ਅਤੇ ਆਨਲਾਈਨ ਅਪਲਾਈ ਕਰਨ ਲਈ ਵੈੱਬਸਾਈਟ www.navodaya.gov.in ‘ਤੇ ਵਿਜ਼ਿਟ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਸਾਲ 2024-25 ਲਈ ਛੇਵੀਂ ਜਮਾਤ ਵਿਚ ਦਾਖਲੇ ਪ੍ਰਵੇਸ਼ ਪ੍ਰੀਖਿਆ 20 ਜਨਵਰੀ, 2024 ਨੂੰ ਲਈ ਜਾ ਰਹੀ ਹੈ।