ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਨਵੰਬਰ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਅਤੇ ਪਲੇਸਮੈਂਟ ਕੈਂਪ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਨਵੰਬਰ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਅਤੇ ਪਲੇਸਮੈਂਟ ਕੈਂਪ
ਤਰਨ ਤਾਰਨ 26 ਨਵੰਬਰ
ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 28 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਡੀ.ਸੀ ਕੰਪਲੈਕਸ, ਤਰਨ ਤਾਰਨ ਵਿਖੇ ਸਵੈ-ਰੋਜ਼ਗਾਰ ਅਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ, ਸ਼੍ਰੀ ਰਾਹੁਲ ਆਈ.ਏ.ਐਸ. ਵੱਲੋਂ ਸਾਂਝੀ ਕੀਤੀ ਗਈ ।
ਇਸ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਤਰਨ ਤਾਰਨ, ਡਿਪਟੀ ਡਾਇਰੈਕਟਰ ਮੱਛੀ ਪਾਲਣ ਤਰਨ ਤਾਰਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਤਰਨ ਤਾਰਨ, ਜਿਲ੍ਹਾ ਮੈਨੇਜਰ ਐਸ.ਸੀ.ਐਫ.ਸੀ ਤਰਨ ਤਾਰਨ, ਪੀ.ਐਨ.ਬੀ. ਆਰ.ਸੈਟ.ਈ. (PNB RSETE) ਮਲੀਆਂ, ਲੀਡ ਜਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਉਪਲੱਬਧ ਸਵੈ-ਰੋਜ਼ਗਾਰ ਸਕੀਮਾਂ (ਲੋਨ ਸਬੰਧੀ) ਅਤੇ ਰੋਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਨਾਲ ਹੀ ਚਾਹਵਾਨ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦੇਣ ਲਈ ਵੱਖ-ਵੱਖ ਵਿਭਾਗੀ ਸਕੀਮਾਂ ਅਧੀਨ ਮੌਕੇ ਤੇ ਹੀ ਫਾਰਮ ਵੀ ਭਰਵਾਏ ਜਾਣਗੇ ।
ਇਸ ਤੋਂ ਇਲਾਵਾ ਬੇਰੋਜਗਾਰ ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਇਸ ਕੈਂਪ ਵਿੱਚ Sandhu Security Force ਕੰਪਨੀ ਭਾਗ ਲੈ ਰਹੀ ਹੈ। ਸੰਧੂ ਸਕਿਉਰਟੀ ਫੋਰਸ ਕੰਪਨੀ ਨੂੰ ਸਕਿਉਰਟੀ ਗਾਰਡਾ ਦੀ ਲੋੜ ਹੈ। ਯੋਗਤਾ 8ਵੀ.10ਵੀ,12ਵੀ, ਤਨਖਾਹ 13000/- ਤੋਂ 18000/-ਰੁਪਏ: ਉਮਰ ਹੱਦ 21 ਤੋਂ 45 ਸਾਲ, ਲੜਕਿਆ ਦੀ ਲੰਬਾਈ 5 ਫੁੱਟ 7 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 3 ਇੰਚ, ਰਿਹਾਇਸ਼ ਮੁਫਤ, ਲੜਕੇ ਅਤੇ ਲੜਕੀਆਂ ) ਦੀ ਜਰੂਰਤ ਹੈ , ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤ, ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਜੀ ਵੱਲੋਂ ਬੇਰੋਜਗਾਰ ਉਮੀਦਵਾਰਾ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ , ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।