ਬੰਦ ਕਰੋ

ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 11/10/2024
dc

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਬਣਾਈ ਜਾਵੇਗੀ ਯਕੀਨੀ
ਤਰਨ ਤਾਰਨ, 08 ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਅਦਾਇਗੀ ਜਾਂ ਲਿਫਟਿੰਗ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇਗੀ, ਇਸ ਲਈ ਸਮੂਹ ਖਰੀਦ ਏਜੰਸੀਆਂ ਨੂੰ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਲਈ 60 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਖਰੀਦ ਕੇਂਦਰਾਂ ‘ਤੇ ਕਿਸਾਨਾਂ ਦੀ ਸਹੂਲਤ ਲਈ ਛਾਂ, ਰੋਸ਼ਨੀ, ਪਾਣੀ ਤੇ ਸਫ਼ਾਈ ਆਦਿ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੰਬਾਇਨ ੳੱੁਪਰ ਸੁਪਰ ਐੱਸ. ਐੱਮ. ਐੱਸ ਲਗਾ ਕੇ ਹੀ ਕਰਨ ਅਤੇ ਨਿਰਧਾਰਤ ਮਾਪਦੰਡਾਂ ‘ਤੇ ਹੀ ਝੋਨੇ ਨੂੰ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਇਸਨੂੰ ਆਧੁਨਿਕ ਤਕਨੀਕਾਂ/ਮਸ਼ੀਨਰੀਂ ਰਾਹੀਂ ਖੇਤਾਂ ਵਿੱਚ ਹੀ ਮਿਲਾਉਣ ਅਤੇ ਵਾਤਾਵਰਨ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।