ਬੰਦ ਕਰੋ

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ

ਪ੍ਰਕਾਸ਼ਨ ਦੀ ਮਿਤੀ : 12/06/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਪੱਟੀ ਵਿਖੇ ਜੱਚਾ-ਬੱਚਾ ਕੇਂਦਰ ਦੀ ਬਣ ਰਹੀ ਇਮਾਰਤ ਦਾ ਲਿਆ ਜਾਇਜ਼ਾ
30 ਬੈੱਡ ਦੀ ਸਮਰੱਥਾ ਵਾਲਾ ਜੱਚਾ-ਬੱਚਾ ਕੇਂਦਰ ਜਲਦੀ ਦੀ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸ਼ੁਰੂ ਕਰ ਦੇਵੇਗਾ
ਤਰਨ ਤਾਰਨ, 07 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਸਿਵਲ ਹਸਪਤਾਲ ਪੱਟੀ ਵਿਖੇ ਬਣ ਰਹੇ ਜੱਚਾ-ਬੱਚਾ ਕੇਂਦਰ ਦੀ ਇਮਾਰਤ ਦਾ ਜ਼ਾਇਜ਼ਾ ਲੈਣ ਲਈ ਸਿਵਲ ਹਸਪਤਾਲ ਤਰਨ ਤਾਰਨ ਦਾ ਦੌਰਾ ਕੀਤਾ। ਇਸ ਮੌਕੇ ਐੱਸ. ਐੱਮ. ਓ. ਪੱਟੀ ਸ੍ਰੀ ਆਸ਼ਿਸ ਗੁਪਤਾ ਅਤੇ ਸੈਕਟਰੀ ਰੈੱਡ ਕਰਾਸ ਸ੍ਰੀ ਸਰਬਜੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੱਗਭੱਗ 7 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਜੱਚਾ-ਬੱਚਾ ਕੇਂਦਰ ਦੀ ਇਮਾਰਤ ਉਸਾਰੀ ਦਾ ਕੰਮ ਲੱਗਭੱਗ 90 ਫੀਸਦੀ ਮੁਕੰਮਲ ਹੋ ਚੁੱਕਾ ਹੈ।ਉਹਨਾਂ ਕਿਹਾ ਕਿ ਇਹ ਜੱਚਾ-ਬੱਚਾ ਕੇਂਦਰ ਮਾਵਾਂ ਅਤੇ ਉਹਨਾਂ ਦੇ ਨਵਜਾਤ ਬੱਚਿਆਂ ਦੀ ਸਿਹਤ ਅਤੇ ਸਾਂਭ-ਸੰਭਾਲ ਲਈ ਲੋੜੀਂਦੀਆਂ ਸੁਵਿਧਾਵਾਂ ਮੁਹੱਈਆਂ ਕਰਵਾਉਣ ਵਿੱਚ ਸਹਾਈ ਹੋਵੇਗਾ।
ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਖੇ ਬਨਣ ਜਾ ਰਿਹਾ 30 ਬੈੱਡ ਦੀ ਸਮਰੱਥਾ ਵਾਲਾ ਜੱਚਾ-ਬੱਚਾ ਕੇਂਦਰ ਜਲਦੀ ਦੀ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸ਼ੁਰੂ ਕਰ ਦੇਵੇਗਾ।ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪੱਟੀ ਵਿਚ ਜੱਚਾ-ਬੱਚਾ ਕੇਂਦਰ ਬਣਨ ਦੇ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਸੰਸਥਾਗਤ ਜਣੇਪੇ ਨੂੰ ਵਡਾਵਾ ਮਿਲੇਗਾ।