ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਤਰਨ ਤਾਰਨ, 25 ਜੂਨ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਆਈ. ਏ. ਐਸ, ਦੀ ਰਹਿਨੁਮਾਈ ਹੇਠ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸ਼੍ਰੀਮਤੀ ਭਾਰਤੀ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋ ਮਈ ਮਹੀਨੇ ਦੀਆਂ ਆਪਣੀਆਂ ਉਪਲੱਬਧੀਆਂ ਦਾ ਵੇਰਵਾਂ ਦਿੰਦਿਆਂ ਦੱਸਿਆ ਗਿਆ ਕਿ ਮਈ ਮਹੀਨੇ ਬਿਊਰੋ ਵਿੱਚ 296 ਪ੍ਰਾਰਥੀਆਂ ਨੂੰ ਵਿਅਕਤੀਗਤ ਅਗਵਾਈ ਅਤੇ 991 ਪ੍ਰਾਰਥੀਆਂ ਨੂੰ ਗਰੁੱਪ ਗਾਈਡੈਸ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰਾਹੀਂ ਵੱਖ-ਵੱਖ ਕੰਪਨੀਆਂ ਦੁਆਰਾ ਲਗਭਗ 300 ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਗਈ, ਨਾਲ ਹੀ ਇਹ ਵੀ ਦੱਸਿਆ ਗਿਆ ਕਿ ਬਿਊਰੋ ਵਿਖੇ ਰਜਿਸਟਰਡ ਪ੍ਰਾਰਥੀਆਂ ਨੂੰ 7344 ਸਰਕਾਰੀ ਅਤੇ ਗੈਰ ਸਰਕਾਰੀ ਵਿਗਿਆਪਤ ਹੋਇਆ ਨੌਕਰੀਆਂ ਬਾਰੇ ਵੀ ਸੂਚਿਤ ਕੀਤਾ ਗਿਆ ।