ਬੰਦ ਕਰੋ

ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਪੱਖੋਕੇ ਦੀ ਸ਼ਾਨਦਾਰ ਇਮਾਰਤ ਦਾ ਉਦਘਾਟਨ

ਪ੍ਰਕਾਸ਼ਨ ਦੀ ਮਿਤੀ : 31/03/2021
DC Sir
ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਪੱਖੋਕੇ ਦੀ ਸ਼ਾਨਦਾਰ ਇਮਾਰਤ ਦਾ ਉਦਘਾਟਨ
ਤਰਨ ਤਾਰਨ, 30 ਮਾਰਚ :
ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅੱਜ ਕਿਸੇ ਤੋਂ ਵੀ ਲੁਕੀ ਨਹੀਂ ਹੈ । ਅੱਜ ਸਰਕਾਰੀ ਸਕੂਲਾਂ ਦੀਆਂ ਸ਼ਾਨਦਾਰ ਇਮਾਰਤਾਂ ਨੇ ਨਿੱਜੀ ਸਕੂਲਾਂ ਤੋਂ ਕਿਤੇ ਵੱਧ ਆਪਣੀ ਪਹਿਚਾਣ ਬਣਾਈ ਹੈ । ਸਰਕਾਰੀ ਸਕੂਲਾਂ ਨੇ ਆਪਣੀ ਬਿਹਤਰੀਨ ਕਾਰਗੁਜ਼ਾਰੀ ਸਦਕਾ ਆਪਣੇ ਆਪ ਨੂੰ ਸਿੱਧ ਕੀਤਾ ਹੈ । 
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ. ਕੁਲਵੰਤ ਸਿੰਘ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਪੱਖੋਕੇ ਸਕੂਲ ਦੀ ਸ਼ਾਨਦਾਰ ਇਮਾਰਤ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਸ ਸ਼ਾਨਦਾਰ ਇਮਾਰਤ ਨੂੰ ਬਣਾਉਣ ਪਿੱਛੇ ਸਕੂਲ ਮੁਖੀ ਸ੍ਰ ਓਂਕਾਰ ਸਿੰਘ, ਅਧਿਆਪਕ ਸ੍ਰ ਅਮਨਦੀਪ ਸਿੰਘ ਅਤੇ ਸਮੂਹ ਸਟਾਫ ਦੀ ਮਿਹਨਤ ਸਾਫ਼ ਝਲਕਦੀ ਹੈ ।
ਉਹਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਯਤਨਾਂ ਸਦਕਾ ਜਿੱਥੇ ਸਿੱਖਿਆ ਦਾ ਮਿਆਰ  ਉੱਚਾ ਹੋਇਆ ਹੈ ਉਥੇ ਬੀਤੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੇ ਆਪਣੀ ਦਿੱਖ ਵਿੱਚ ਇੱਕ ਨਵੇਕਲੀ ਪਹਿਚਾਣ ਬਣਾਈ ਹੈ । ਉਹਨਾਂ ਪਿੰਡ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ । 
ਉਹਨਾਂ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ ਐਲੀ ਸ੍ਰੀ ਸੁਸ਼ੀਲ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਸ੍ਰ ਪਰਮਜੀਤ ਸਿੰਘ, ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ੍ਰੀਮਤੀ ਵੀਰਜੀਤ ਕੌਰ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਜ਼ਿਲ੍ਹਾ ਕੋਆਰਡੀਨੇਟਰ ਸ੍ਰ ਨਵਦੀਪ ਸਿੰਘ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਨੂਪ ਮੈਣੀ, ਸਮਾਰਟ ਸਕੂਲ ਕੋਆਰਡੀਨੇਟਰ ਸ੍ਰ ਅਮਨਦੀਪ ਸਿੰਘ , ਸ੍ਰ ਅਲਵਿੰਦਰਪਾਲ ਸਿੰਘ ਪੱਖੋਕੇ ਸਾਬਕਾ ਪ੍ਰਧਾਨ ਸ੍ਰੋਮਣੀ ਕਮੇਟੀ, ਸ੍ਰ ਹਰਜਿੰਦਰ ਸਿੰਘ ਸਰਪੰਚ, ਸ੍ਰ ਰਤਨ ਸਿੰਘ ਸਾਬਕਾ ਡੀ ਐਸ ਪੀ, ਸ੍ਰ ਸੁਖਵਿੰਦਰ ਸਿੰਘ ਧਾਮੀ ਸਟੇਟ ਐਵਾਰਡੀ, ਸ੍ਰ ਪ੍ਰਭਜੋਤ ਸਿੰਘ ਪ੍ਰਧਾਨ ਅਤੇ ਦਵਿੰਦਰ ਸਿੰਘ ਖਹਿਰਾ, ਮੇਹਰ ਪਾਲ ਸਿੰਘ ਸੀ ਐਚ ਟੀ, ਗੁਰਿੰਦਰ ਪਾਲ ਸਿੰਘ, ਗੁਰਵੇਲ ਸਿੰਘ, ਹਰਪ੍ਰੀਤ ਕੌਰ, ਜਤਿੰਦਰ ਕੌਰ, ਹਰਜਿੰਦਰ ਪਾਲ ਕੌਰ, ਪਰਮਿੰਦਰ ਕੌਰ ਤੋਂ ਇਲਾਵਾ ਪ੍ਰਿੰਸੀਪਲ ਸ੍ਰੀ ਵਿਨੇ ਕੁਮਾਰ ਅਤੇ ਸਮੂਹ ਸੈਕੰਡਰੀ ਸਟਾਫ ਹਾਜ਼ਰ ਸਨ । 
ਪ੍ਰਿੰਟ ਮੀਡੀਆ ਕੋਆਰਡੀਨੇਟਰ ਸ੍ਰੀ ਦਿਨੇਸ਼ ਕੁਮਾਰ ਨੇ ਦਸਿਆ ਕਿ ਸ੍ਰ ਓਂਕਾਰ ਸਿੰਘ ਵੱਲੋਂ ਕੀਤੀ ਗਈ ਮਿਹਨਤ ਨੇ ਇਸ ਸਕੂਲ ਨੂੰ ਪੂਰੇ ਪੰਜਾਬ ਵਿਚ ਹੀ ਨਹੀਂ ਸਗੋਂ ਭਾਰਤ ਅਤੇ ਸੰਸਾਰ ਦੇ ਵੱਖ ਵੱਖ ਖੇਤਰਾਂ ਵਿਚ ਵੱਖਰੀ ਪਹਿਚਾਣ ਦੁਆਈ ਹੈ । ਸਕੂਲ ਮੁਖੀ ਸ੍ਰ ਓਂਕਾਰ ਸਿੰਘ ਨੇ ਅਖੀਰ ਵਿੱਚ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿਚ ਉਹ ਆਪਣੇ ਇਸ ਪਵਿੱਤਰ ਕਾਰਜ ਨੂੰ ਇੰਜ ਹੀ ਜਾਰੀ ਰੱਖਣਗੇ ।