ਬੰਦ ਕਰੋ

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਪ੍ਰਕਾਸ਼ਨ ਦੀ ਮਿਤੀ : 25/10/2024

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਤਰਨ ਤਾਰਨ, 25 ਅਕਤੂਬਰ: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਤਹਿਤ ਜ਼ਿਲੇ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਹਾਈ ਰਿਸਕ ਆਬਾਦੀ ਵਾਲੇ ਸਥਾਨਾਂ ‘ਤੇ ਜਾ ਕੇ ਸਿਵਲ ਸਰਜਨ ਡਾਕਟਰ ਰਾਏ ਵੱਲੋਂ ਨਾਗਰਿਕਾਂ ਨੂੰ ਡੇਂਗੂ ਦੀ ਰੋਕਥਾਮ ਬਾਰੇ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਪੰਜਾਬ ਦੇ ਮਾਣਯੋਗ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਵਿਸ਼ੇਸ਼ ਤੌਰ ‘ਤੇ ‘ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ‘ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਸਿਹਤ ਕਰਮੀਆਂ ਵੱਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਡੇਂਗੂ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਵਿੱਚ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਨਾਗਰਿਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ।
ਸਿਵਲ ਸਰਜਨ ਡਾਕਟਰ ਰਾਏ ਨੇ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਣਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ।
ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ ‘ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ ‘ਚ ਦਰਦ, ਜੁਕਾਮ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ ‘ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ।
ਜ਼ਿਲਾ ਐਪੀਡਮੋਲੋਜਿਸਟ ਡਾ. ਸਿਮਰਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ ‘ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ ‘ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।
ਡਾ. ਸਿਮਰਨ ਨੇ ਦਸਿਆ ਕਿ ਵਿਭਾਗ ਵੱਲੋਂ ਕਈ ਸਥਾਨਾਂ ‘ਤੇ ਡੇਂਗੂ ਦੇ ਲਾਰਵੇ ਦੇ ਖਾਤਮੇ ਲਈ ਸਪਰੇਅ ਅਤੇ ਫੋਗਿੰਗ ਵੀ ਕਰਵਾਈ ਜਾ ਰਹੀ ਹੈ।
ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਸੁਖਦੇਵ ਸਿੰਘ ਰੰਧਾਵਾ, ਬਲਾਕ ਐਜੂਕੇਟਰ ਨਵੀਨ ਕਾਲੀਆ, ਹੈਲਥ ਸੁਆਰਵਿਜ਼ਰ ਕਾਰਜ ਸਿੰਘ ਸਾਂਧਰਾ, ਹੈਲਥ ਸੁਆਰਵਿਜ਼ਰ ਗੁਰਦੇਵ ਸਿੰਘ ਢਿੱਲੋਂ, ਹੈਲਥ ਸੁਆਰਵਿਜ਼ਰ ਭੁਪਿੰਦਰ ਸਿੰਘ ਅਤੇ ਜਸਪਿੰਦਰ ਸਿੰਘ, ਪਰਦੀਪ ਸਿੰਘ, ਮਨਜਿੰਦਰ ਸਿੰਘ,ਮਨਜੀਤ ਸਿੰਘ ਆਦਿ ਮੌਜੂਦ ਰਹੇ।