ਡੇਂਗੂ ਦੀ ਰੋਕਥਾਮ ਲਈ ਹਰ ਇਕ ਨਾਗਰਿਕ ਦਾ ਯੋਗਦਾਨ ਅਤੇ ਜ਼ਿਮੇਵਾਰੀ ਲਾਜ਼ਮੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਡੇਂਗੂ ਦੀ ਰੋਕਥਾਮ ਲਈ ਹਰ ਇਕ ਨਾਗਰਿਕ ਦਾ ਯੋਗਦਾਨ ਅਤੇ ਜ਼ਿਮੇਵਾਰੀ ਲਾਜ਼ਮੀ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਸੰਬੰਧੀ ਹਦਾਇਤਾਂ ਜਾਰੀ
ਤਰਨ ਤਾਰਨ, 16 ਅਕਤੂਬਰ: ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਡੇਂਗੂ ਵਿਰੁੱਧ ਚਲਾਈ ਜਾ ਰਹੀ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੇ ਮੱਦੇ ਨਜ਼ਰ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਸਿਹਤ ਕਰਮੀਆਂ ਨੂੰ ਡੇਂਗੂ ਦੀ ਰੋਕਥਾਮ ਵੱਖ ਵੱਖ ਗਤੀਵਿਧੀਆਂ ਕਰਵਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਉਹਨਾਂ ਦੱਸਿਆ ਕਿ ਸੂਬੇ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ’ ਦੀ ਕਾਮਯਾਬੀ ਲਈ ਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਸ਼ਹਿਰ ਅਤੇ ਪਿੰਡਾਂ ਦੇ ਵਿੱਚ ਵਾਤਦ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੀਵਰ ਸਰਵੇ ਕਰਨ ਲਈ ਕਿਹਾ ਗਿਆ ਹੈ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਅਤੇ ਝੁੱਗੀਆਂ ਵਿਖੇ ਜਾ ਕੇ ਸਿਹਤ ਕਰਮੀਆਂ ਵੱਲੋਂ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਜਾਣ।
ਉਹਨਾਂ ਕਿਹਾ ਕਿ ਡੇਂਗੂ ਤੋਂ ਬਚਾ ਲਈ ਹਰ ਇਕ ਵਿਆਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਸਾਫ ਸਫਾਈ ਪ੍ਰਤੀ ਯੋਗਦਾਨ ਪਾਉਣਾ ਚਾਹੀਦਾ ਹੈ।ਉਨਾਂ ਕਿਹਾ ਮਾਸ ਮੀਡਿਆ ਵਿੰਗ ਅਤੇ ਸਿਹਤ ਕਰਮੀਆਂ ਵੱਲੋਂ ਆਈ.ਈ.ਸੀ ਗਤੀਵਿਧੀਆਂ ਰਾਹੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਆਪਣੇ ਆਪ ਨੂੰ ਇਸ ਰੋਗ ਤੋਂ ਬਚਾ ਸਕਣ। ਉਹਨਾਂ ਦੱਸਿਆ ਕਿ ਸਿਹਤ ਕਰਮੀਆਂ ਵੱਲੋਂ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿੱਚ ਜਾ ਕੇ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸ਼ੁਕਰਵਾਰ ਨੂੰ ਡ੍ਰਾਈ ਡੇਅ ਐਲਾਣਿਆ ਗਿਆ ਹੈ ਅਤੇ ਇਸ ਦਿਨ ਸਾਨੂੰ ਸਾਰਿਆ ਉਨਾਂ ਸਥਾਨਾਂ ਦੀ ਸਾਫ ਸਫਾਈ ਕਰਨੀ ਚਾਹੀਦੀ ਜਿਥੇ ਪਾਣੀ ਇਕੱਠਾ ਹੋਣ ਦਾ ਖਦਸ਼ਾ ਹੋਵੇ।
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਿਹਾ ਕਿ ਜੇਕਰ ਕਿਸੇ ਵਿਅਕਤੀ ਕਾਫੀ ਦਿਨਾਂ ਤੱਕ ਤੇਜ਼ ਬੁਖਾਰ ਨਾ ਉਤਰੇ, ਸ਼ਰੀਰ ‘ਤੇ ਚਤੱਕੇ ਪੈਣ, ਤੇਜ਼ ਸਿਰਪੀੜ, ਜੋੜਾ ‘ਚ ਦਰਦ, ਜੁਕਾਮ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਹਸਪਤਾਲ ‘ਚ ਜਾ ਕੇ ਡਾਕਟਰ ਨੂੰ ਮਿਲਣ ਅਤੇ ਟੈਸਟ ਕਰਵਾਉਣ।
ਉਨਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਦੇ ਲੱਛਣ ਮਹਿਸੂਸ ਹੋਣ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਜਾ ਕੇ ਆਪਣੀ ਜਾਂਚ ਅਤੇ ਟੈਸਟ ਬਿਲਕੁਲ ਮੁਫਤ ਕਰਵਾਉਣ।ਸਿਵਲ ਸਰਜਨ ਨੇ ਕਿਹਾ ਕਿ ਜੇਕਰ ਵਿਅਕਤੀ ਪੀੜ੍ਹਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਵਿਭਾਗ ਵੱਲੋਂ ਮੁੱਫਤ ਦਵਾਈ ਦਿੱਤੀ ਜਾਂਦੀ ਹੈ।
ਜ਼ਿਲਾ ਐਪੀਡਮੋਲੋਜਿਸਟ ਡਾ. ਸਿਮਰਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਨਾਗਰਿਕ ਆਪਣੇ ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆ ‘ਚ ਪਾਣੀ ਨਾ ਇਕੱਠਾ ਹੋਣ ਦੇਣ ਅਤੇ ਛੱਪੜਾ ‘ਚ ਖੜੇ ਪਾਣੀ ਵਿੱਚ ਕਾਲੇ ਤੇਲ ਦਾ ਛਿੜਕਾ ਕਰਨ।ਉਨਾਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਅਜਿਹੇ ਕੱਪੜੇ ਪਾਏ ਜਾਣ ਜਿਸ ਨਾਲ ਪੂਰਾ ਸ਼ਰੀਰ ਨੂੰ ਢੱਕਿਆ ਜਾ ਸਕੇ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਾਇਆ ਜਾ ਸਕੇ।
ਡਾ. ਸਿਮਰਨ ਨੇ ਦਸਿਆ ਕਿ ਵਿਭਾਗ ਵੱਲੋਂ ਕਈ ਸਥਾਨਾਂ ‘ਤੇ ਡੇਂਗੂ ਦੇ ਲਾਰਵੇ ਦੇ ਖਾਤਮੇ ਲਈ ਸਪਰੇਅ ਅਤੇ ਫੋਗਿੰਗ ਵੀ ਕਰਵਾਈ ਜਾ ਰਹੀ ਹੈ।