ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 18 ਨਵੰਬਰ ਤੋਂ ਹੋਵੇਗਾ ਸ਼ਰੂ-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ 18 ਨਵੰਬਰ ਤੋਂ ਹੋਵੇਗਾ ਸ਼ਰੂ-ਡਿਪਟੀ ਡਾਇਰੈਕਟਰ ਡੇਅਰੀ ਵਿਕਾਸ
ਤਰਨ ਤਾਰਨ, 12 ਨਵੰਬਰ :
ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 18 ਨਵੰਬਰ ਤੋਂ 17 ਦਸੰਬਰ, 2024 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ( ਨੇੜੇ ਮਾਲ ਮੰਡੀ ) ਵਿਖੇ ਚਲਾਇਆ ਜਾ ਰਿਹਾ ਹੈ ।
ਉਹਨਾਂ ਦੱਸਿਆ ਕਿ ਇਸ ਕੋਰਸ ਦੌਰਾਨ ਦੁੱਧ ਤੋਂ ਦੁੱਧ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ ,ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਦੁਧਾਰੂ ਪਸ਼ੂਆਂ ਦੇ ਅੰਦਰੂਨੀ ਪ੍ਰਬੰਧਨ ਅਤੇ ਸੰਤੂਲ ਪਸ਼ੂ ਖੁਰਾਕ ਸਬੰਧੀ ਆਧੁਨਿਕ ਤਕਨੀਕ ਨਾਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ।
ਇਸ ਸਿਖਲਾਈ ਲਈ ਜਿਲਾ ਤਰਨ ਤਾਰਨ ਦੇ ਚਾਹਵਾਨ ਡੇਅਰੀ ਫਾਰਮਰ 18 ਨਵੰਬਰ, 2024 ਤੋਂ ਪਹਿਲਾ ਮੈਟ੍ਰਿਕ ਦਾ ਸਰਟੀਫਿਕੇਟ, ਅਧਾਰ ਕਾਰਡ ਸਮੇਤ ਪਾਸਪੋਰਟ ਸਾਈਜ ਫੋਟੋ (ਅਨੁਸੂਚਿਤ ਜਾਤੀ ਸਿਖਿਆਰਥੀ ਆਪਣਾ ਅਨੁਸੂਚਿਤ ਜਾਤੀ ਸਰਟੀਫਿਕੇਟ) ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ ਸੰਪਰਕ ਕਰਨ।
ਉਹਨਾਂ ਕਿਹਾ ਕਿ ਟ੍ਰੇਨਿੰਗ ਲਈ ਜਨਰਲ ਕੈਟਾਗਰੀ ਦੇ ਕਿਸਾਨਾਂ ਲਈ ਫੀਸ 5000 ਰੁਪਏ ਹੈ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 4000 ਰੁਪਏ ਹੈ। ਫੀਸ ਨਕਦ ਲਈ ਜਾਵੇਗੀ।ਸਿਖਲਾਈ ਸਫਲਤਾਪੂਰਵਕ ਪ੍ਰਾਪਤ ਕਰਨ ਤੋਂ ਬਾਅਦ ਬੈਂਕਾਂ ਤੋਂ ਸਸਤੀਆਂ ਵਿਆਜ ਦਰਾਂ ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਜਿਸ ਤੇ ਜਨਰਲ 25% ਅਤੇ ਅਨੁਸੂਚਿਤ ਜਾਤੀ 33% ਸਬਸਿਡੀ ਦਿੱਤੀ ਜਾਵੇਗੀ ।
ਇਸ ਸਬੰਧੀ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਤਰਨ ਤਾਰਨ ਤੋਂ 100 ਰੁਪਏ ਨਕਦ ਦੇ ਕੇ ਪ੍ਰਾਪਤ ਕੀਤੇ ਜਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 01852-299095, 9417766062, 9417373648 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।