ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸ਼ੁੁੱਧ ਵਸਤਾਂ ਮੁਹੱਈਆ ਕਰਵਾਉਣ ਤੇ ਮਿਲਾਵਟਖੋਰੀ ਨੂੰ ਰੋਕਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਹਨ ਲੋਂੜੀਂਦੇ ਕਦਮ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸ਼ੁੁੱਧ ਵਸਤਾਂ ਮੁਹੱਈਆ ਕਰਵਾਉਣ ਤੇ ਮਿਲਾਵਟਖੋਰੀ ਨੂੰ ਰੋਕਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਹਨ ਲੋਂੜੀਂਦੇ ਕਦਮ-ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ 01 ਤੋਂ 11 ਅਕਤੂਬਰ ਤੱਕ ਚੈਕਿੰਗ ਦੌਰਾਨ 18 ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਗਏ ਸੈਂਪਲ
ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਦਿੱਤੇ ਗਏ ਆਦੇਸ਼
ਤਰਨ ਤਾਰਨ, 12 ਅਕਤੂਬਰ :
ਤਿਉਹਾਰਾਂ ਦੇ ਸ਼ੀਜਨ ਦੇ ਮੱਦੇਨਜ਼ਰ ਲੋਕਾਂ ਨੂੰ ਸ਼ੁੁੱਧ ਖਾਣ-ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਅਤੇ ਮਿਲਾਵਟਖੋਰੀ ਨੂੰ ਰੋਕਣ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਲੋਂੜੀਂਦੇ ਕਦਮ ਚੁੱਕੇ ਜਾ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ ਇਸ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ 01 ਅਕਤੂਬਰ ਤੋਂ 11 ਅਕਤੂਬਰ ਤੱਕ ਤਰਨ ਤਾਰਨ ਸ਼ਹਿਰ, ਪੱਟੀ ਅਤੇ ਪਿੰਡ ਨੋਸ਼ਹਿਰਾ ਪੰਨੂਆ, ਅਲਗੋਂ ਕੋਠੀ, ਝਬਾਲ, ਸੁਰ ਸਿੰਘ, ਭਿੱਖੀਵਿੰਡ, ਖਾਲੜਾ ਤੋਂ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਚੈਕਿੰਗ ਦੋਰਾਨ ਕੁੱਲ 18 ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ ਗਏ ਹਨ ਅਤੇ 10 ਕਿਲੋਂ ਨਾ-ਖਾਣਯੋਗ ਗੁਲਾਬੀ ਰੰਗ ਦੀ ਚਮ-ਚਮ ਨੂੰ ਨਸ਼ਟ ਕਰਵਾਇਆ ਗਿਆ।
ਉਹਨਾਂ ਕਿਹਾ ਕਿ ਚੈਕਿੰਗ ਦੌਰਾਨ ਸਾਰੇ ਫੂਡ ਬਿਜਨੈਸ ਆਪਰੇਟਰਾਂ ਨੂੰ ਆਪਣੇ ਬਿਜਨੈੱਸ ਨਾਲ ਸਬੰਧਤ ਲਾਈਸੈਂਸ/ਰਜਿਸਟਰੇਸ਼ਨ ਬਣਵਾਉਣ ਅਤੇ ਅਪਡੇਟ ਰੱਖਣ ਲਈ ਕਿਹਾ ਗਿਆ ਹੈ। ਫੂਡ ਬਿਜਨੈਸ ਆਪਰੇਟਰਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣ ਲਈ ਕਿਹਾ ਅਤੇ ਨਾਲ ਹੀ ਉਹਨਾ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਤੇ ਬੈਸਟ ਬੀਫੋਰ ਦੀ ਮਿਤੀ ਪਾਉਣ ਲਈ ਵੀ ਹਦਾਇਤ ਕੀਤੀ ਗਈ ਹੈ। ਆਉਣ ਵਾਲੇ ਮੌਸਮ ਅਤੇ ਤਿਉਹਰਾਂ ਨੂੰ ਮੁੱਖ ਰੱਖਦੇ ਹੋਏ ਮਾੜੇ ਪੱਧਰ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਤੇ ਲਗਾਮ ਪਾਉਣ ਅਤੇ ਰੋਕਥਾਮ ਲਈ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਚੈਕਿੰਗ ਸਬੰਧੀ ਮੁਹਿੰਮ ਹੋਰ ਵੀ ਤੇਜ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਖੋਆ ਅਤੇ ਪਨੀਰ ਆਦਿ ਸ਼ੁੱਧ ਦੁੱਧ ਤੋਂ ਹੀ ਤਿਆਰ ਕੀਤੇ ਜਾਣ। ਉਨ੍ਹਾਂ ਦੁਕਾਨਦਾਰਾਂ ਨੂੰ ਇਹ ਵੀ ਕਿਹਾ ਕਿ ਸਪਲਾਈ ਹੋਏ ਦੁੱਧ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਤੇ ਮਠਿਆਈ ਲਈ ਵਰਤਿਆ ਜਾਣ ਵਾਲਾ ਕੱਚਾ ਮਾਲ, ਤੇਲ ਆਦਿ ਗੁਣਵੱਤਾ ਵਾਲਾ ਹੋਵੇ। ਇਸ ਤੋਂ ਇਲਾਵਾ ਫੂਡ ਸੇਫ਼ਟੀ ਐਂਡ ਸਟੈਂਡਰਡ ਐਕਟ ਦੀਆਂ ਧਾਰਾਵਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਕੰਮ ਕਰਨ ਵਾਲੇ ਕਾਮਿਆਂ ਦਾ ਮੈਡੀਕਲ ਕਰਵਾਇਆ ਜਾਵੇ, ਉਨ੍ਹਾਂ ਨੂੰ ਟੋਪੀਆ, ਦਸਤਾਨੇ, ਮਾਸਕ ਆਦਿ ਮੁਹਇਆ ਕਰਵਾਏ ਜਾਣ ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ