ਪਰਾਲੀ ਦੀਆਂ ਬੇਲਰ ਨਾਲ ਗੰਢਾਂ ਬਣਾ ਕੇ ਕਰ ਰਹੇ ਹਨ ਸਬਜ਼ੀ ਦੀ ਬਿਜਾਈ-ਯਾਦਵਿੰਦਰ ਸਿੰਘ

ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ ਕਮੀ – ਖੇਤੀਬਾੜੀ ਅਫਸਰ
ਪਰਾਲੀ ਦੀਆਂ ਬੇਲਰ ਨਾਲ ਗੰਢਾਂ ਬਣਾ ਕੇ ਕਰ ਰਹੇ ਹਨ ਸਬਜ਼ੀ ਦੀ ਬਿਜਾਈ-ਯਾਦਵਿੰਦਰ ਸਿੰਘ
ਤਰਨਤਾਰਨ, 24 ਅਕਤੂਬਰ :
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਪਰਾਲੀ ਪ੍ਰਬੰਧਨ ਸਕੀਮ ਤਹਿਤ ਸੂਚਨਾ ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਉੱਤੇ ਕਾਬੂ ਪਾਇਆ ਜਾ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾਕਟਰ ਨਵਤੇਜ ਸਿੰਘ ਜੋਸਨ ਨੋਡਲ ਇੰਚਾਰਜ ਸਟਬਲ ਬਰਨਿੰਗ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਜਿਲੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਤਰਨ ਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਸਤੇ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਤਕਨੀਕੀ ਸਹਾਇਤਾ ਮੁਹਈਆ ਕਰਵਾਈ ਜਾਵੇਗੀ । ਅੱਜ ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਉਨਾਂ ਵੱਲੋਂ ਕਲਸਟਰ ਕੋਆਰਡੀਨੇਟਰ ਯਾਦਵਿੰਦਰ ਸਿੰਘ ਨਾਲ ਦੁਲਚੀਪੁਰ ਬਾਣੀਆਂ,ਖਵਾਸਪੁਰ ,ਹੋਠੀਆਂ,ਵੇਈਂ ਪੂਈਂ , ਭਰੋਵਾਲ ਅਤੇ ਖਡੂਰ ਸਾਹਿਬ ਪਿੰਡਾਂ ਦਾ ਦੌਰਾ ਕੀਤਾ ਗਿਆ । ਡਾਕਟਰ ਨਵਤੇਜ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਯਾਦਵਿੰਦਰ ਸਿੰਘ ਕਲੱਸਟਰ ਕੋਆਰਡੀਨੇਟਰ ਖਡੂਰ ਸਾਹਿਬ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂੰਏਂ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ ,ਫਾਸਫੋਰਸ ,ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ 3 ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ ।
ਉਹਨਾਂ ਨੇ ਪੰਜਾਬ ਦੇ ਸਬਜ਼ੀ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਇਸ ਨੂੰ ਜਾਂ ਬੇਲਰ ਨਾਲ ਗੰਢਾਂ ਬਣਵਾ ਕੇ ਪ੍ਰਬੰਧ ਕਰ ਲਿਆ ਜਾਵੇ ਜਾਂ ਫਿਰ ਖੇਤਾਂ ਵਿੱਚ ਹੀ ਦਬਾ ਦਿੱਤਾ ਜਾਵੇ ਇਸ ਮੌਕੇ ਉਹਨਾਂ ਦੇ ਨਾਲ ਕਾਂਸਟੇਬਲ ਪਵਨਦੀਪ ਕੌਰ ਅਤੇ ਕਿਰਨਦੀਪ ਕੌਰ ,ਫਤਿਹਜੰਗ ਸਿੰਘ, ਜਸਵੀਰ ਸਿੰਘ ਹਾਜ਼ਰ ਸਨ ।