ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਕੱਕਾ ਕੰਡਿਆਲਾ ਵਿਖੇ ਗੋਲ ਗੰਡਾਂ ਬਣਾਉਣ ਵਾਲੇ ਬੇਲਰ ਦੀ ਲਗਵਾਈ ਗਈ ਪ੍ਰਦਰਸ਼ਨੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਕੱਕਾ ਕੰਡਿਆਲਾ ਵਿਖੇ ਗੋਲ ਗੰਡਾਂ ਬਣਾਉਣ ਵਾਲੇ ਬੇਲਰ ਦੀ ਲਗਵਾਈ ਗਈ ਪ੍ਰਦਰਸ਼ਨੀ
ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀਆਂ ਗਈਆਂ ਖੇਤੀ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋ ਕਰਨ ਦੀ ਅਪੀਲ
ਤਰਨ ਤਾਰਨ, 20 ਅਕਤੂਬਰ :
ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ. ਈ. ਸੀ. ਐਕਟੀਵਿਟੀ ਅਧੀਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਕੱਕਾ ਕੰਡਿਆਲਾ ਵਿਖੇ ਗੋਲ ਗੰਡਾਂ ਬਣਾਉਣ ਵਾਲੇ ਬੇਲਰ ਦੀ ਪ੍ਰਦਰਸ਼ਨੀ ਲਗਵਾਈ ਗਈ ਹੈ।
ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਅਤੇ ਪਰਾਲੀ ਨਾ ਸਾੜਨ ਦੇ ਫਾਇਦੇ ਬਾਰੇ ਜਾਣੂ ਕਰਵਾਇਆ। ਉਹਨਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀਆਂ ਗਈਆਂ ਖੇਤੀ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋ ਕੀਤੀ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਨਾ ਲਗਾਈ ਜਾ ਸਕੇ।
ਇਸ ਮੌਕੇ ਡਾ. ਰੁਲਦਾ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੰੁ ਖੇਤੀ ਮਸ਼ੀਨਰੀ ਬਾਰੇ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਵਾਸਤੇ ਜੋ ਸਬਸਿਡੀ ‘ਤੇ ਮਸ਼ੀਨਰੀ ਦਿੱਤੀ ਜਾ ਰਹੀ ਹੈ ਅਤੇ ਜਿਹੜੇ ਕਿਸਾਨ ਵੀਰਾਂ ਦੇ ਨਵੇ ਡਰਾਅ ਨਿਕਲੇ ਹਨ। ਉਹ ਜਲਦ ਤੋਂ ਜਲਦ ਮਸ਼ੀਨਰੀ ਦੀ ਖਰੀਦ ਕਰ ਲੈਣ ਤਾਂ ਜੋ ਐਕਸ ਸੀਟੂ ਦੇ ਨਾਲ ਨਾਲ ਪਰਾਲੀ ਦੀ ਇੰਨ ਸੀਟੂ ਮੈਨੇਜਮੈਂਟ ਵੀ ਕੀਤੀ ਜਾ ਸਕੇ। ਇਸ ਮੌਕੇ ਤੇਜਿੰਦਰ ਸਿੰਘ ਏ. ਐਸ. ਆਈ, ਅਜੈਪਾਲ ਸਿੰਘ ਅਸੀਸਟੈਂਟ ਟੈਕਨਾਲੋਜੀ ਮੈਨੇਜਰ, ਅਵਤਾਰ ਸਿੰਘ ਅਤੇ ਹੋਰ ਕਿਸਾਨ ਹਾਜਰ ਹੋਏ।