ਬੰਦ ਕਰੋ

ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਯਾਦਵਿੰਦਰ ਸਿੰਘ

ਪ੍ਰਕਾਸ਼ਨ ਦੀ ਮਿਤੀ : 16/10/2024

ਗੱਡੀਆਂ ਉੱਪਰ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਸਟਿੱਕਰ ਲਗਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਖੇਤੀਬਾੜੀ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਦਾ ਅਹਿਮ ਉਪਰਾਲਾ -ਪੰਨੂ
ਪਰਾਲੀ ਨੂੰ ਜ਼ਮੀਨ ਵਿੱਚ ਦਬਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਝਾੜ ਵਿੱਚ ਵਾਧਾ ਹੁੰਦਾ ਹੈ-ਯਾਦਵਿੰਦਰ ਸਿੰਘ

ਤਰਨਤਾਰਨ, 11ਅਕਤੂਬਰ :
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਪਰਾਲੀ ਪ੍ਰਬੰਧਨ ਸਕੀਮ ਤਹਿਤ ਸੂਚਨਾ ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਉੱਤੇ ਕਾਬੂ ਪਾਇਆ ਜਾ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾਕਟਰ ਹਰਪਾਲ ਸਿੰਘ ਪੰਨੂ ਨੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਜਿਲੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲਾ ਤਰਨ ਤਾਰਨ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਾਸਤੇ ਹਰ ਤਰ੍ਹਾਂ ਦੀ ਮਸ਼ੀਨਰੀ ਅਤੇ ਤਕਨੀਕੀ ਸਹਾਇਤਾ ਮੁਹਈਆ ਕਰਵਾਈ ਜਾਵੇਗੀ । ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਕਪੂਰਥਲਾ ਚੌਂਕ ਗੋਇੰਦਵਾਲ ਸਾਹਿਬ ਵਿਖੇ ਯਾਦਵਿੰਦਰ ਸਿੰਘ ਕਲਸਟਰ ਕੋਆਰਡੀਨੇਟਰ ਖਡੂਰ ਸਾਹਿਬ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਗੱਡੀਆਂ ,ਟਰੈਕਟਰਾਂ, ਜੀਪਾਂ ਕਾਰਾਂ, ਟਰਾਲੀਆਂ ਉੱਪਰ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਸਟਿੱਕਰ ਲਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ । ਯਾਦਵਿੰਦਰ ਸਿੰਘ ਕਲਸਟਰ ਕੋਆਰਡੀਨੇਟਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ ਅਤੇ ਜ਼ਹਿਰੀਲੇ ਧੂੰਏਂ ਨਾਲ ਗਰਭਵਤੀ ਮਹਿਲਾਵਾਂ ਅਤੇ ਬਜ਼ੁਰਗਾਂ ਦਾ ਵਾਤਾਵਰਨ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ ,ਫਾਸਫੋਰਸ ,ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ 3 ਹਜਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ । 10 ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼,1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਉਹਨਾਂ ਨੇ ਪੰਜਾਬ ਦੇ ਸਬਜ਼ੀ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਇਸ ਨੂੰ ਜਾਂ ਬੇਲਰ ਨਾਲ ਗੰਢਾਂ ਬਣਵਾ ਕੇ ਪ੍ਰਬੰਧ ਕਰ ਲਿਆ ਜਾਵੇ ਜਾਂ ਫਿਰ ਖੇਤਾਂ ਵਿੱਚ ਹੀ ਦਬਾ ਦਿੱਤਾ ਜਾਵੇ ਇਸ ਮੌਕੇ ਉਹਨਾਂ ਦੇ ਨਾਲ
ਗੁਰਪ੍ਰਤਾਪ ਸਿੰਘ ਕਲਸਟਰ ਕੋਆਰਡੀਨੇਟਰ, ਸਵਰਨ ਸਿੰਘ ਏ ਐਸ ਆਈ, ਹੀਰਾ ਸਿੰਘ ਪੁਲਿਸ ਕਾਂਸਟੇਬਲ, ਫਤਿਹਜੰਗ ਸਿੰਘ, ਜਸਵੀਰ ਸਿੰਘ ਹਾਜ਼ਰ ਸਨ ।