ਪਿਛਲੇ ਦਿਨੀਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਦਿੱਤੀ ਗਈ ਰਿਪੋਰਟ ਦੇ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਦੀ ਅਗਵਾਈ ਹੇਠ ਵਿਸ਼ੇਸ ਟੀਮ ਦਾ ਗਠਨ ਕੀਤਾ ਹੈ, ਜੋ ਕਿ 15 ਦਿਨਾਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।
ਪ੍ਰਕਾਸ਼ਨ ਦੀ ਮਿਤੀ : 19/11/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪ੍ਰੈਸ ਨੋਟ
ਤਰਨ ਤਾਰਨ, 19 ਨਵੰਬਰ :
ਪਿਛਲੇ ਦਿਨੀਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਦਿੱਤੀ ਗਈ ਰਿਪੋਰਟ ਦੇ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਇਸ ਸਬੰਧੀ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ ਆਈ. ਏ. ਐੱਸ. ਦੀ ਅਗਵਾਈ ਹੇਠ ਵਿਸ਼ੇਸ ਟੀਮ ਦਾ ਗਠਨ ਕੀਤਾ ਹੈ, ਜੋ ਕਿ 15 ਦਿਨਾਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਸਬੰਧੀ ਦਿੱਤੀ ਗਈ ਰਿਪੋਰਟ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼ਾਮਿਲ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇੱਥੇ ਇਹ ਵਰਨਣਯੋਗ ਹੈ ਕਿ ਪਿਛਲੇ ਦਿਨੀਂ ਪੁਲਿਸ ਵਿਭਾਗ ਤਰ�� ਵੱਲੋਂ ਕੁਝ ਪੁਲਿਸ ਮੁਲਾਜ਼ਮਾਂ ਦੇ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਡੋਪ ਟੈਸਟ ਕਰਵਾਏ ਗਏ ਸਨ, ਜਿੰਨ੍ਹਾਂ ਦੀ ਰਿਪੋਰਟ ਸਹੀ ਪਾਈ ਗਈ।ਪ੍ਰੰਤੂ ਬਾਅਦ ਵਿੱਚ ਵਿਭਾਗ ਵੱਲੋਂ ਦੁਬਾਰਾ ਇਹਨਾਂ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਸਿਵਲ ਹਸਪਤਾਲ, ਅੰਮ੍ਰਿਤਸਰ ਵਿਖੇ ਕਰਵਾਏ ਗਏ, ਜਿੰਨ੍ਹਾਂ ਵਿੱਚੋਂ 14 ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਫੇਲ ਪਾਏ ਗਏ ਸਨ।
ਇਸ ਸਬੰਧੀ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਹੀਆ ਵੱਲੋਂ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਇਸ ਮਾਮਲੇ ਦੀ ਜਾਂਚ ਕਰਵਾੳੇੁਣ ਲਈ ਲਿਖਿਆ ਗਿਆ ਸੀ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਤੁਰੰਤ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਕੀਤੇ ਗਏ ਡੋਪ ਟੈਸਟਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਹੁਣ ਤੱਕ ਕੀਤੇ ਗਏ ਡੋਪ ਟੈਸਟਾਂ ਸਬੰਧੀ ਸਾਰੇ ਰਿਕਾਰਡ ਦੀ ਘੋਖ ਕਰਕੇ, ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਪਿਛਲੇ ਲੰਬੇ ਸਮੇਂ ਤੋਂ ਨਸ਼ਿਆ ਦੀ ਭਿਆਨਕ ਬਿਮਾਰੀ ਨਾਲ ਜੂਝ ਰਿਹਾ ਹੈ, ਉਹਨਾਂ ਕਿਹਾ ਕਿ ਨਸ਼ੇ ਦੇ ਮੁੱਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
————–