ਬੰਦ ਕਰੋ

ਪੁਲਿਸ ਲਾਈਨ ਗਰਾਂਊਡ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ

ਪ੍ਰਕਾਸ਼ਨ ਦੀ ਮਿਤੀ : 22/06/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ

ਪੁਲਿਸ ਲਾਈਨ ਗਰਾਂਊਡ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ 9ਵਾਂ ਅੰਤਰਰਾਸ਼ਟਰੀ ਯੋਗਾ ਦਿਵਸ

ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. , ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾ ਨੇ ਕੀਤੀਆਂ ਯੋਗ ਕਿਰਿਆਵਾਂ

ਯੋਗ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਬਣਾਏ ਰੱਖਣ ਬਹੁਤ ਹੀ ਲਾਹੇਵੰਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 21 ਜੂਨ :

ਸਿਹਤਮੰਦ ਸਰੀਰ ਵਿੱਚ ਹੀ ਸਿਹਤਮੰਦ ਮਨ ਟਿਕ ਸਕਦਾ ਹੈ। ਵਿਅਕਤੀ ਨੂੰ ਆਪਣੇ ਸਰੀਰ ਨੂੰ ਸਿਹਤਮੰਦ ਅਤੇ ਕਾਰਜਸ਼ੀਲ ਰੱਖਣ ਲਈ ਕਸਰਤ ਜ਼ਰੂਰੀ ਹੈ। ਯੋਗਾ ਮਨੁੱਖ ਦੀ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਬਣਾਏ ਰੱਖਣ ਲਈ ਬਹੁਤ ਹੀ ਲਾਹੇਵੰਦ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ਮਤੀ ਬਲਦੀਪ ਕੌਰ ਨੇ ਅੱਜ ਅੰਤਰਾਸ਼ਟਰੀ ਯੋਗਾ ਦਿਵਸ ਮੌਕੇ ਪੁਲਿਸ ਲਾਈਨ ਗਰਾਂਊਡ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।
“ਹਰ ਘਰ ਆਂਗਨ” ਥੀਮ ਹੇਠ ਆਯੋਜਿਤ ਕੀਤੇ ਗਏ ਸਮਾਗਮ ਦੌਰਾਨ ਡਿਪਟੀ ਕਮਸ਼ਿਨਰ ਸ਼ੀ੍ਮਤੀ ਬਲਦੀਪ ਕੌਰ ਅਤੇ ਐੱਸ. ਐ੍ਸ. ਪੀ. ਸੀ੍ ਗੁਰਮੀਤ ਸਿੰਘ ਚੌਹਾਨ ਅਤੇ ਵਧੀਕ ਡਿਪਟੀ ਕਮਿਸ਼ਨਰ ਸੀ੍ਮਤੀ ਅਮਨਿੰਦਰ ਕੌਰ ਬਰਾੜ ਤੋਂ ਇਲਾਵਾ ਹੋਰ ਅਧਿਕਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਭਾਗ ਲੈ ਕੇ ਯੋਗ ਕਿਰਿਆਵਾਂ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਕ ਸਿਹਤਮੰਦ ਮਨ ਬਿਮਾਰ ਸਰੀਰ ਵਿੱਚ ਨਹੀਂ ਰਹਿ ਸਕਦਾ। ਸਰੀਰ ਨੂੰ ਤੰਦਰੁਸਤ ਅਤੇ ਮਜ਼ਬੂਤ ਬਣਾਉਣ ਲਈ ਯੋਗਾ ਬਹੁਤ ਜ਼ਰੂਰੀ ਹੈ। ਜੋ ਵਿਅਕਤੀ ਯੋਗਾ ਨਹੀਂ ਕਰਦਾ ਉਹ ਆਲਸੀ ਅਤੇ ਕਮਜ਼ੋਰ ਹੋ ਜਾਂਦਾ ਹੈ। ਆਲਸ ਨੂੰ ਮਨੁੱਖ ਦਾ ਸਭ ਤੋਂ ਵੱਡਾ ਦੁਸ਼ਮਣ ਕਿਹਾ ਜਾਂਦਾ ਹੈ|
ਉਨ੍ਹਾਂ ਕਿਹਾ ਕਿ ਯੋਗ ਸਾਨੂੰ ਤੰਦਰੁਸਤ ਰੱਖਣ ਵਿੱਚ ਸਹਾਈ ਹੁੰਦਾ ਹੈ ਸਾਨੂੰ ਰੋਜ਼ਾਨਾ ਯੋਗ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਰੋਜ਼ਾਨਾਂ ਯੋਗ ਕਰਨ ਤਾਂ ਜੋ ਸਿਹਤਮੰਦ ਜੀਵਨ ਦਾ ਲਾਭ ਉਠਾ ਸਕਣ। ਉਨ੍ਹਾਂ ਕਿਹਾ ਕਿ ਯੋਗ ਸਰੀਰਕ ਅਤੇ ਆਤਮਿਕ ਸ਼ਾਂਤੀ ਹਾਸਿਲ ਕਰਨ ਦਾ ਸਭ ਤੋਂ ਆਸਾਨ ਅਤੇ ਵਧੀਆ ਤਰੀਕਾ ਹੈ। ਯੋਗਾ ਸਾਨੂੰ ਆਪਣੀਆਂ ਸਾਰੀਆਂ ਮਾਸਪੇਸ਼ੀਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜੋੜਨਾ ਸਿਖਾ ਕੇ ਸਰੀਰਕ ਤਾਕਤ ਦਾ ਵਿਕਾਸ ਕਰਦਾ ਹੈ।
ਸਮਾਗਮ ਤੋਂ ਬਾਅਦ ਵਿੱਚ ਭਾਗੀਦਾਰਾਂ ਨੂੰ ਰਿਫ਼ਰੈਸ਼ਮੈਂਟ ਦੀ ਵੰਡ ਵੀ ਕੀਤੀ ਗਈ।