ਪੰਜਾਬ ਵਿੱਚੋਂ ਨਸ਼ੇ ਦੇ ਜ਼ਹਿਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਨਸ਼ਿਆਂ ਵਿਰੁੱਧ ਯੁੱਧ-ਸ. ਲਾਲਜੀਤ ਸਿੰਘ ਭੁੱਲਰ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਵਿੱਚੋਂ ਨਸ਼ੇ ਦੇ ਜ਼ਹਿਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਨਸ਼ਿਆਂ ਵਿਰੁੱਧ ਯੁੱਧ-ਸ. ਲਾਲਜੀਤ ਸਿੰਘ ਭੁੱਲਰ
ਕੈਬਨਟ ਮੰਤਰੀ ਨੇ ਪਿੰਡ ਜੱਟਾ, ਜਵੰਦਾ ਕਲਾਂ ਅਤੇ ਤਖੂ ਚੱਕ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਨ ਸਭਾਵਾਂ ਨੂੰ ਕੀਤਾ ਸੰਬੋਧਨ
ਤਰਨ ਤਾਰਨ, 19 ਮਈ:
ਸਾਡਾ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ, ਇਸ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਡੀ ਗਈ ਹੈ, ਜਿਸ ਤਹਿਤ ਪਿੰਡ ਪਿੰਡ ਜਾ ਕੇ ਜਾਗਰੂਕ ਸਭਾਵਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਇਸ ਨਿਰਣਾਇਕ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾ ਸਕੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਪਿੰਡ ਜੱਟਾਂ, ਜਵੰਦਾ ਕਲਾਂ ਅਤੇ ਤਖੂ ਚੱਕ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਦੇ ਜ਼ਹਿਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ, ਕਿ ਰਾਜ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇ। ਇਸ ਲਈ ਪਿੰਡ ਅਤੇ ਵਾਰਡ ਪੱਧਰ ਤੇ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਰਹੀਆਂ ਹਨ ਅਤੇ ਨਸ਼ੇ ਵਿਰੁੱਧ ਲੋਕਾਂ ਨੂੰ ਜਾਗਰਕ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਇਹਨਾਂ ਰੱਖਿਆ ਕਮੇਟੀਆਂ ਰਾਹੀਂ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਲਿਜਾਇਆ ਜਾ ਰਿਹਾ ਹੈ ਤਾਂ ਜੋ ਉਹ ਨਸ਼ੇ ਦੀ ਭੈੜੀ ਆਦਤ ਤੋਂ ਛੁਟਕਾਰਾ ਪਾ ਸਕਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਤਮੇ ਲਈ ਦ੍ਰਿੜ ਸੰਕਲਪ ਹੈ ਅਤੇ ਇਸ ਲਈ ਜੰਗੀ ਪੱਧਰ ਤੇ ਲੜਾਈ ਵਿੱਡੀ ਗਈ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਸਮਗਲਰਾਂ ਖਿਲਾਫ ਵੱਡੀ ਕਾਰਵਾਈ ਵਿੱਡੀ ਗਈ ਹੈ, ਉੱਥੇ ਨਸ਼ੇ ਦੇ ਆਦਿ ਹੋ ਚੁੱਕੇ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕੀਤਾ ਜਾ ਰਿਹਾ ਹੈ, ਤਾਂ ਜੋ ਮੁੜ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ। ਉਹਨਾਂ ਕਿਹਾ ਕਿ ਇਹ ਲੜਾਈ ਸਿਰਫ ਸਰਕਾਰ ਜਾਂ ਪੁਲਿਸ ਦੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਹੀ ਇਸ ਲੜਾਈ ਦਾ ਹਿੱਸਾ ਬਣਨਾ ਪਵੇਗਾ।
ਨਸ਼ੇ ਵੇਚਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਉਹਨਾਂ ਕਿਹਾ ਕਿ ਉਹ ਇਸ ਜ਼ਹਿਰ ਦਾ ਕਾਰੋਬਾਰ ਬੰਦ ਕਰ ਦੇਣ ਨਹੀਂ, ਤਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣ।
ਉਹਨਾਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਇਹ ਯਕੀਨੀ ਬਣਾਉਣ ਕਿ ਨਸ਼ੇ ਦੇ ਵਪਾਰ ਕਰਨ ਵਾਲੇ ਲੋਕਾਂ ਦੀ ਜ਼ਮਾਨਤ ਨਾ ਦਿੱਤੀ ਜਾਵੇ ਅਤੇ ਉਹਨਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ।
ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਖਹਿਰਾ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਤਹਿਸੀਲਦਾਰ ਜਗਸੀਰਤ ਸਿੰਘ ,ਅਮਨਦੀਪ ਸਿੰਘ ਨਾਇਬ ਤਹਿਸੀਲਦਾਰ, ਸਰਪੰਚ ਜਸਬੀਰ ਸਿੰਘ ਬੋਪਾਰਾਏ, ਐਡਵੋਕੇਟ ਮਨਦੀਪ ਸਿੰਘ ਭੁੱਲਰ, ਪ੍ਰਧਾਨ ਮਨਪ੍ਰੀਤ ਸਿੰਘ ਮੰਨਾ,ਸਰਪੰਚ ਪਰਮਜੀਤ ਸਿੰਘ ਚੰਬਲ, ਸਰਪੰਚ ਜਗਜੀਤ ਸਿੰਘ ਲੌਹਕਾ, ਸਰਪੰਚ ਜਸਕਰਨ ਸਿੰਘ, ਅਤੇ ਸਮੂਹ ਪਿੰਡ ਵਾਸੀ ਮੌਜੂਦ ਸਨ।