ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ-ਚੇਅਰਮੈਨ ਸ੍ਰ. ਦਿਲਬਾਗ਼ ਸਿੰਘ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ-ਚੇਅਰਮੈਨ ਸ੍ਰ. ਦਿਲਬਾਗ਼ ਸਿੰਘ
ਨਸ਼ਾ ਮੁਕਤੀ ਯਾਤਰਾ ਦੌਰਾਨ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ
ਪੱਟੀ, 21 ਮਈ :
ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਾ ਪੀੜਤਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ. ਦਿਲਬਾਗ਼ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਨੇ ਅੱਜ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੋਟ ਦਾਤਾ, ਗੰਡੀਵਿੰਡ ਅਤੇ ਜੌਣੇਕੇ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਨਾਲ ਨਾਲ ਨਸ਼ੇ ਤੋਂ ਪੀੜਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ, ਜਿੱਥੇ ਨਸ਼ਿਆਂ ਵਰਗੀਆਂ ਅਲਾਮਤਾਂ ਲਈ ਕੋਈ ਥਾਂ ਨਹੀਂ ਹੈ।
ਇਸ ਦੌਰਾਨ ਪਿੰਡ ਵਾਸੀਆਂ ਨੂੰ ਇਸ ਲੋਕ ਲਹਿਰ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਖੇਡਾਂ ਨਾਲ ਜੁੜਨ ਅਤੇ ਆਪਣੇ ਮਾਪਿਆਂ, ਪਿੰਡ ਤੇ ਸੂਬੇ ਦਾ ਨਾਂ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਅਤੇ ਨੌਜਵਾਨਾਂ ਨੂੰ ਨਵੀਂ ਦਸ਼ਾ ਅਤੇ ਦਿਸ਼ਾ ਮਿਲਦੀ ਹੈ, ਜਿਸ ਨਾਲ ਉਨ੍ਹਾਂ ਦੀ ਊਰਜਾ ਸਹੀ ਥਾਂ ਉੱਤੇ ਲੱਗਦੀ ਹੈ।ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਲਗਾਤਾਰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਚੇਅਰਮੈਨ ਸ੍ਰ. ਦਿਲਬਾਗ਼ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਪੀੜਤ ਵਿਅਕਤੀ ਮਿਲਦਾ ਹੈ ਤਾਂ ਪਿੰਡਾਂ ਦੇ ਪਹਿਰੇਦਾਰ ਬਣੇ ਪਿੰਡ ਡਿਫੈਂਸ ਕਮੇਟੀ ਦੇ ਮੈਂਬਰ ਇਨ੍ਹਾਂ ਪੀੜਤਾਂ ਨੂੰ ਇਲਾਜ ਲਈ ਨੇੜੇ ਦੇ ਸਰਕਾਰੀ ਨਸ਼ਾ ਛੁਡਾਓ ਕੇਂਦਰ ਵਿਖੇ ਦਾਖ਼ਲ ਕਰਵਾਉਣ ਅਤੇ ਉਨ੍ਹਾਂ ਦਾ ਇਲਾਜ ਕਰਵਾਉਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਆਪਣੇ ਨਾਲ ਜੋੜ ਰਹੀ ਹੈ।ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਸਵੈ ਰੁਜ਼ਗਾਰ ਦੇ ਮੌਕੇ ਲੱਭਣ ਅਤੇ ਇਸ ਵਿੱਚ ਸਰਕਾਰ ਵੱਲੋਂ ਵੀ ਉਨ੍ਹਾਂ ਦੀ ਹਰ ਤਰਾਂ ਨਾਲ ਮੱਦਦ ਕੀਤੀ ਜਾਵੇਗੀ।
ਇਸ ਮੌਕੇ ਚੇਅਰਮੈਨ ਗੁਰਪਿੰਦਰ ਸਿੰਘ ਉੱਪਲ, ਸਰਪੰਚ ਬਲਵਿੰਦਰ ਕੌਰ, ਡਾ. ਬਲਬੀਰ ਸਿੰਘ, ਪੰਚਾਇਤ ਮੈਂਬਰ ਨਿਸ਼ਾਨ ਸਿੰਘ, ਬਲਕਾਰ ਸਿੰਘ, ਅਰਸਾਲ ਸਿੰਘ, ਸੁਰਜੀਤ ਸਿੰਘ, ਰਛਪਾਲ ਸਿੰਘ, ਕਾਰਜ ਸਿੰਘ, ਬਲਜਿੰਦਰ ਸਿੰਘ, ਪ੍ਰਭਜੋਤ ਕੌਰ, ਸਰਬਜੀਤ ਕੌਰ, ਕਰਤਾਰ ਕੌਰ, ਸਰਪੰਚ ਬਲਵੰਤ ਸਿੰਘ ਕਾਬਲ ਸਿੰਘ ਜਸਵੰਤ ਸਿੰਘ, ਸੁਖਦੇਵ ਸਿੰਘ, ਗੁਲਜ਼ਾਰ ਸਿੰਘ, ਕਰਮਜੀਤ ਸਿੰਘ ਕਰਮਜੀਤ ਸਿੰਘ, ਜਤਿੰਦਰ ਸਿੰਘ, ਮਹਿਲ ਸਿੰਘ, ਸੁਖਰਾਜ ਸਿੰਘ ਕਿਰਤੋਵਾਲ, ਸਰਬਜੀਤ ਸਿੰਘ ਪੰਚਾਇਤ ਸੈਕਟਰੀ, ਸਾਹਿਬ ਸਿੰਘ ਸਕੱਤਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।