ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਤੇ ਬਾਈਓਮੈਟ੍ਰਿਕ ਅੱਪਡੇਟ ਕਰਵਾਉਣ ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ – ਰਾਜਦੀਪ ਸਿੰਘ ਬਰਾੜ

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ
ਬੱਚਿਆਂ ਦੇ ਆਧਾਰ ਕਾਰਡ ਬਣਵਾਉਣ ਤੇ ਬਾਈਓਮੈਟ੍ਰਿਕ ਅੱਪਡੇਟ ਕਰਵਾਉਣ ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ – ਰਾਜਦੀਪ ਸਿੰਘ ਬਰਾੜ
ਤਰਨ ਤਾਰਨ 31 ਦਸੰਬਰ
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਤਰਨਤਾਰਨ,ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ‘ਤੇ ਕੰਮ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ),ਤਰਨ ਤਾਰਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਮੀਟਿੰਗ ਹੋਈ। ਸ੍ਰੀ ਰਾਜਦੀਪ ਸਿੰਘ ਬਰਾੜ,ਪੀ.ਸੀ.ਐਸ.,ਵਧੀਕ ਡਿਪਟੀ ਕਮਿਸ਼ਨਰ, ਤਰਨਤ ਤਾਰਨ ਦੀ ਹਾਜ਼ਰੀ ਵਿੱਚ ਸ੍ਰੀ ਮਧੁਰ ਬਾਂਸਲ,ਪ੍ਰੋਜੈਕਟ ਮੈਨੇਜਰ ਅਤੇ ਅੰਕੁਸ਼ ਠਾਕੁਰ, ਸਹਾਇਕ ਮੈਨੇਜਰ ਯੂ.ਆਈ.ਡੀ.ਏ.ਆਈ. ਖੇਤਰੀ ਦਫਤਰ, ਚੰਡੀਗੜ੍ਹ ਨੇ ਆਧਾਰ ਨਾਮਾਂਕਣ ਦੀ ਸਥਿਤੀ ਦੀ ਸਮੀਖਿਆ ਕਰਨ ਅਤੇ ਸਬੰਧਤ ਵਰਕਿੰਗ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਆਨਲਾਇਨ ਮੀਟਿੰਗ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਨਵਜੰਮੇ ਬੱਚਿਆਂ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਾਖਲੇ ਲਈ ਜਿਲਾ ਤਰਨ ਤਾਰਨ ਦੇ ਹਸਪਤਾਲਾਂ, ਨਰਸਿੰਗ ਹੋਮਜ ਅਤੇ ਟੀਕਾਕਰਨ ਕੇਂਦਰਾਂ ਵਿੱਚ, ਵੱਧ ਤੋਂ ਵੱਧ ਆਧਾਰ ਰਜਿਸਟਰੇਸ਼ਨ ਕੈਂਪ ਲਗਾਏ ਜਾਣ, ਉਨ੍ਹਾਂ ਨੇ ਮੀਟਿੰਗ ਵਿੱਚ ਆਏ ਵੱਖ-ਵੱਖ ਵਿਭਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਹੀ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਆਧਾਰ ਐਨਰੋਲਮੈਂਟ ਸੈਂਟਰਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ। ਉਨ੍ਹਾਂ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ 5 ਸਾਲ ਅਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੀਟ੍ਰਿਕ ਅਪਡੇਟ (ਐੱਮ.ਬੀ.ਯੂ.) ਕਰਵਾਉਣ। ਇਹ ਸਹੂਲਤ 5-7 ਸਾਲ ਅਤੇ 15-17 ਸਾਲ ਦੇ ਬੱਚਿਆਂ ਲਈ ਮੁਫ਼ਤ ਹੈ। ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਮੰਤਵ ਲਈ ਸਕੂਲਾਂ ਵਿੱਚ ਕਿੱਟਾਂ ਦੀ ਆਵਾਜਾਈ ਲਈ ਰੋਸਟਰ/ਅਧਾਰ ਕੈਂਪ ਸ਼ਡਿਊਲ ਤਿਆਰ ਕੀਤਾ ਜਾਵੇ, ਸਕੂਲਾਂ ਰਾਹੀਂ ਬੱਚਿਆਂ,ਮਾਪਿਆਂ ਨੂੰ ਵੱਧ ਵੱਧ ਤੋਂ ਜਾਗਰੂਕ ਕੀਤਾ ਜਾਵੇ। ਇਸ ਸਬੰਧੀ ਸੇਵਾਂ ਕੇਂਦਰਾਂ ਨੂੰ ਵੀ ਹਦਾਇਤ ਕੀਤੀ ਗਈ ਕਿ ਵੱਧ ਤੋਂ ਵੱਧ ਅਧਾਰ ਰਜਿਸਟਰੇਸ਼ਨ, ਮੈਨਡੈਂਟਰੀ ਬਾਇਓਮੈਟਿਰਕ ਅਪਡੇਸ਼ਨ (MBU) ਆਦਿ ਲਈ ਕੈਂਪ ਲਗਾਏ ਜਾਣ ਅਤੇ ਸਬੰਧਤ ਸਬ ਡਵੀਜਨਾਂ ਦੇ ਉਪ ਮੰਡਲ ਮੈਜਿਸਟਰੇਟ ਸਾਹਿਬਾਨ ਨਾਲ ਤਾਲਮੇਲ ਕਰਦੇ ਹੋਏ ਜਿਲਾ ਤਰਨ ਤਾਰਨ ਵਿੱਚ ਪੈਂਦੀਆਂ ਬੀ.ਐਸ.ਐਫ ਬਟਾਲੀਅਨਜ ਵਿੱਚ ਵੀ ਪਹੁੰਚ ਕੀਤੀ ਜਾਵੇ। ਜਿਲਾ ਪ੍ਰੋਗਰਾਮ ਅਫਸਰ, ਤਰਨ ਤਾਰਨ ਨੂੰ ਹਿਦਾਇਤ ਕੀਤੀ ਗਈ ਕਿ ਸੀ.ਡੀ.ਪੀ.ਓਜ ਅਤੇ ਆਂਗਣਵਾੜੀ ਵਰਕਰਾਂ ਰਾਹੀਂ ਵੱਧ ਤੋਂ ਵੱਧ ਜਾਗਰੂਕਤਾ ਤੇ ਲੋਕਾਂ ਨੂੰ ਇਸ ਉਪਰਾਲੇ ਦਾ ਲਾਭ ਪਹੁੰਚਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ (ਜ), ਤਰਨ ਤਾਰਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣਾ ਮੋਬਾਈਲ ਨੰਬਰ ਅਤੇ ਦਸਤਾਵੇਜ਼ ਆਧਾਰ ਨਾਲ ਅੱਪਡੇਟ ਕਰਵਾਉਣ। ਉਨ੍ਹਾਂ ਦੱਸਿਆ ਕਿ 14.06.2025 ਤੱਕ ਦਸਤਾਵੇਜ਼ ਅੱਪਡੇਟ ਦੀ ਸਹੂਲਤ ਮੁਫ਼ਤ ਹੈ