ਬੰਦ ਕਰੋ

ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ਦੇ 5635 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ

ਪ੍ਰਕਾਸ਼ਨ ਦੀ ਮਿਤੀ : 22/06/2022

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ਦੇ 5635 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ
ਤਰਨ ਤਾਰਨ, 21 ਜੂਨ :
ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਸਰੇ ਤੇ ਆਖਰੀ ਦਿਨ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ 1506 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਕੇ 99 ਫੀਸਦੀ ਟੀਚਾ ਹਾਸਲ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਤਿੰਨ ਰੋਜ਼ਾ ਮੁਹਿੰਮ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ 0 ਤੋਂ 5 ਸਾਲ ਤੱਕ ਦੇ 5635 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ ।
ਸਿਵਲ ਸਰਜਨ ਨੇ ਸਿਹਤ ਕਾਮਿਆਂ ਦੀ ਕਾਰਗੁਜ਼ਾਰੀ `ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਬਣਾਈਆਂ ਟੀਮਾਂ ਨੇ ਝੁੱਗੀ ਝੋਪੜੀਆਂ, ਭੱਠਿਆਂ, ਰੇਲਵੇ ਸਟੇਸ਼ਨ ਤੇ ਸਲੱਮ ਏਰੀਆ ਵਿੱਚ ਜਾ-ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜੋ ਕਿ ਇਕ ਆਪਣੇ ਆਪ ਵਿੱਚ ਇਕ ਸ਼ਲਾਘਾ ਯੋਗ ਉਪਰਾਲਾ ਹੈ।ਉਹਨਾਂ ਦੱਸਿਆ ਕਿ ਤਿੰਨ ਦਿਨਾਂ ਮੁਹਿੰਮ ਦੌਰਾਨ ਜ਼ਿਲ੍ਹੇ ‘ਚ 6050 ਘਰਾਂ ਵਿੱਚ ਪਹੁੰਚ ਕੀਤੀ ਗਈ।
ਜ਼ਿਕਰਯੋਗ ਹੈ ਕਿ 19, 20 ਅਤੇ 21 ਜੂਨ ਤਿੰਨ ਦਿਨ ਚੱਲੀ ਪਲਸ ਪੋਲੀਓ ਮੁਹਿੰਮ ਦੌਰਾਨ ਕੁੱਲ 5635 ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ ਹਨ ਅਤੇ ਵਿਭਾਗ ਵੱਲੋਂ 5701 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਸੀ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।