ਵਾਤਾਵਰਨ ਨੂੰ ਸਾਫ-ਸੁਥਰਾ ਬਣਾਉਣ ਲਈ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ਵਿੱਚ ਸਾਫ-ਸਫਾਈ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਾਤਾਵਰਨ ਨੂੰ ਸਾਫ-ਸੁਥਰਾ ਬਣਾਉਣ ਲਈ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ਵਿੱਚ ਸਾਫ-ਸਫਾਈ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਡਿਪਟੀ ਕਮਿਸ਼ਨਰ
ਤਰਨ ਤਾਰਨ, 18 ਸਤੰਬਰ :
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾ ਨਾਲ ਚਲਾਏ ਜਾ ਰਹੇ ਸਵੱਛਤਾ ਹੀ ਸੇਵਾ ਮੁਹਿੰਮ-2023 ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਸਾਫ-ਸਫਾਈ ਨੂੰ ਉਤਸ਼ਾਹਿਤ ਕਰਨਾ ਤਾਂ ਜੋ ਪਿੰਡਾਂ ਦੇ ਵਾਤਾਵਰਨ ਨੂੰ ਸਾਫ-ਸੁਥਰਾ ਬਣਾਇਆ ਜਾ ਸਕੇ ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ 15 ਸਤੰਬਰ 2023 ਤੋਂ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਸਿੱਖਿਆ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਨਹਿਰੂ ਯੂਵਾ ਕੇਂਦਰ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਯਤਨਾਂ ਨਾਲ ਸਵੱਛਤਾ ਸਬੰਧੀ ਜਾਗਰੂਕਤਾ ਗਤੀਵਿਧੀਆ ਕਰਕੇ ਗ੍ਰਾਮ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਆਪਣੇ ਪਿੰਡਾਂ ਵਿਖੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਵੇਸਟ ਮੈਨੇਜਮੈਂਟ, ਫੀਕਲ ਸਲੱਜ ਮੈਨੇਜਮੈਂਟ ਪ੍ਰੋਜੈਕਟਾਂ ਲਾਗੂ ਕਰਨ ਅਤੇ ਚਲਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ।
ਉਹਨਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਘਰੇਲੂ ਪੱਧਰ ‘ਤੇ ਗਿੱਲੇ ਅਤੇ ਸੂਕੇ ਕੂੜੇ ਨੂੰ ਅਲੱਗ-ਅਲੱਗ ਕਰਨ ਅਤੇ ਘਰਾਂ ਵਿੱਚ ਕੂੜਾ ਦਾਨ ਲਗਾਉਣ ਲਈ ਜਾਗਰੂਕਤ ਕੀਤਾ ਜਾ ਰਿਹਾ ਹੈ, ਇਸ ਤੋ ਇਲਾਵਾ ਪਲਾਸਟਿਕ ਅਤੇ ਥਰਮੋਕੋਲ ਤੋ ਬਣੀਆ ਚੀਜ਼ਾ ਜਿਵੇਕਿ ਪਲਾਸਟਿਕ ਦੇ ਲਿਫਾਫੇ, ਪਲਾਸਟਿਕ ਤੋ ਬਣੀਆ ਪਲੇਟਾ, ਕੱਪ, ਗਲਾਸ,ਚਮਚ, ਮਿਠਾਈ ਦੇ ਡੱਬਿਆ ਤੇ ਲਪੇਟਣ ਲਈ ਵਰਤੀ ਜਾਣ ਵਾਲੀ ਪਲਾਸਟਿਕ ਦੀ ਸ਼ੀਟ ‘ਤੇ ਪੂਰਨ ਪਾਬੰਦੀ ਲਗਾਈ ਜਾ ਰਹੀ ਹੈ ।
ਉਹਨਾਂ ਕਿਹਾ ਕਿ ਪਿੰਡਾਂ ਵਿੱਚ ਗ੍ਰਾਮ ਸਭਾਵਾ ਰਾਹੀ ਪਲਾਸਟਿਕ ਦੇ ਬੂਰੇ ਪ੍ਰਭਾਵਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ, ਗ੍ਰਾਮ ਸਭਾ ਵਿੱਚ ਇੱਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ‘ਤੇ ਪੂਰਨ ਪਾਬੰਦੀ ਦੇ ਮਤੇ ਪਾਏ ਜਾ ਰਹੇ ਹਨ।ਲੋਕਾਂ ਵਿੱਚ ਪਲਾਸਟਿਕ ਦੀ ਥਾਂ ਜੂਟ ਜਾਂ ਕੱਪੜੇ ਤੋਂ ਬਣੇ ਥੈਲਿਆਂ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਸਕੂਲ ਦੇ ਅਧਿਆਪਕਾਂ, ਵਿਦਿਆਰਥੀਆ, ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਯੂਥ ਕਲੱਬਾਂ, ਸੈਲਫ ਹੈੱਲਪ ਗਰੁੱਪਾਂ, ਆਂਗਣਵਾੜੀ ਵਰਕਰਾਂ, ਆਸ਼ਾਵਰਕਰਾਂ, ਮਗਨਰੇਗਾ, ਗ੍ਰਾਮ ਪੰਚਾਇਤ ਮੈਂਬਰਾ, ਸਥਾਨਿਕ ਪ੍ਰਭਾਵਸ਼ਾਲੀ ਲੋਕਾਂ ਦੇ ਸਹਿਯੋਗ ਨਾਲ ਸਹੁੰ ਚੁੱਕ ਸਮਾਗਮ, ਸਵੱਛਤਾ ਦੌੜਾਂ ਅਤੇ ਸਵੱਛਤਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਵਿਦਿਆਰਥੀਆ ਨੂੰ ਸਵੱਛਤਾ ਸਬੰਧੀ ਉਤਸ਼ਾਹਿਤ ਕਰਨ ਲਈ ਸਵੱਛਤਾ ਕੁਇੱਜ਼, ਸਵੱਛਤਾ ਹੀ ਸੇਵਾ ਪੈਟਿੰਗ, ਰੰਗੋਲੀ ਕੰਪੀਟੀਸ਼ਨ, ਸਾਈਕਲ ਰੈਲੀ ਅਤੇ ਡਰਾਇੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਸਕੂਲਾ ਦੇ ਵਿਦਿਆਰਥੀਆ ਨੂੰ ਸਥਾਨਕ ਠੋਸ ਕੂੜਾ ਪ੍ਰਬੰਧਨ ਅਤੇ ਨਗਰ ਕੌਸ਼ਲ, ਨਗਰ ਪੰਚਾਇਤ ਵੱਲੋਂ ਬਣਾਏ ਗਏ ਐੱਮ. ਆਰ. ਐੱਫ ਦੌਰੇ ਕਰਵਾਏ ਜਾ ਰਹੇ ਹਨ ।
ਉਹਨਾਂ ਕਿਹਾ ਕਿ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਦੀ ਤਕਨੀਕੀ ਸਹਾਇਤਾ ਨਾਲ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਮਿਤੀ 20 ਸਤੰਬਰ, 2023 ਨੂੰ ਵੱਧ ਤੋਂ ਵੱਧ ਪਿੰਡਾਂ ਵਿਖੇ ਠੋਸ ਕੂੜਾ ਪ੍ਰਬੰਧਨ ਅਤੇ ਤਰਲ ਕੂੜਾ ਪ੍ਰਬੰਧਨ ਸਬੰਧੀ ਉਦਘਾਟਨ ਕਰਵਾਏ ਜਾਣਗੇ ਅਤੇ 2 ਅਕਤੂਬਰ 2023 ਨੂੰ ਗਾਂਧੀ ਜਯੰਤੀ ਦੇੇ ਮੌਕੇ ‘ਤੇ ਸਵੱਛ ਭਾਰਤ ਦਿਵਸ ਦਾ ਆਯੋਜਨ ਕੀਤਾ ਜਾਵੇਗਾ।