ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਪ੍ਰਕਾਸ਼ਨ ਦੀ ਮਿਤੀ : 06/06/2023
ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਤਰਨ ਤਾਰਨ 5 ਜੂਨ :
ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਕਵਲਜੀਤ ਸਿੰਘ ਧੰਜੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਸੁਰਿੰਦਰ ਕੁਮਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਖੁਦ ਦਫ਼ਤਰ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਨੂਰਦੀ/ਤਰਨ ਤਾਰਨ ਪ੍ਰਾਪਰ ,ਸਰਕਾਰੀ ਐਲੀਮੈਂਟਰੀ ਸਕੂਲ ਮੱਲੀਆਂ ਵਿਖੇ ਪੌਦੇ ਲਗਾਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਤੇ ਸਮੂਹ ਸਟਾਫ਼ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਲਈ ਸੋਹੰ ਚੁਕਾਈ ਗਈ।
ਇਸ ਮੌਕੇ ਉਹਨਾਂ ਗੱਲਬਾਤ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਾ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਉਹਨਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ।
ਇਸ ਮੌਕੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ੍ਰ.ਹਰਜਿੰਦਰਪ੍ਰੀਤ ਸਿੰਘ, ਦੋਹਾਂ ਬਲਾਕ ਦਫ਼ਤਰ ਦਾ ਸਮੁੱਚਾ ਸਟਾਫ਼, ਬਲਾਕ ਦੇ ਐਚ ਟੀ. ਸ੍ਰ ਗੁਰਮੀਤ ਸਿੰਘ ਜ਼ਿਲਾ ਨੋਡਲ ਅਫ਼ਸਰ (ਈਬੀਐਸਬੀ) ਤਰਨ ਤਾਰਨ ਹਾਜ਼ਰ ਸਨ।