ਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ
ਪ੍ਰਕਾਸ਼ਨ ਦੀ ਮਿਤੀ : 21/11/2019
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ
ਈ-ਆਫ਼ਿਸ ਪੋ੍ਰਜੈਕਟ ਦੀ ਕਾਰਜ ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਸਮੂਹ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਦਿੱਤੇ ਆਦੇਸ਼
ਤਰਨ ਤਾਰਨ, 21 ਨਵੰਬਰ
ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਈ-ਆਫਿਸ ਪੋ੍ਰਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲਦੀ ਪ੍ਰਧਾਨਗੀ ਹੇਠ ਵਿਸ਼ੇੇਸ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਹਰਦੀਪ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਅਨੂਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਜੀਤ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਮੁਹ ਵਿਭਾਗਾਂ ਦੇ ਮੁਖੀਆਂ ਨੂੰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 01 ਜਨਵਰੀ, 2020 ਤੋਂ ਸਮੂਹ ਦਫ਼ਤਰਾਂ ਦੇ ਕੰਮਕਾਜ਼ ਨੂੰ ਪੇਪਰ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਣੀ ਹੈ, ਜਿਸਦੇ ਨਾਲ ਦਫ਼ਤਰੀ ਕੰਮਕਾਜ਼ ਅੰਦਰ ਹੋਰ ਤੇਜ਼ੀ ਆਵੇਗੀ।
ਉਹਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਈ-ਆਫ਼ਿਸ ਪੋ੍ਰਜੈਕਟ ਦੀ ਕਾਰਜ ਪ੍ਰਣਾਲੀ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਆਪਣੇ ਵਿਭਾਗ ਦਾ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਐਨ. ਆਈ. ਸੀ. ਤੇ ਗਵਰਨੈਂਸ ਰਿਫੋਰਮਸ ਵਿਭਾਗ ਵੱਲੋਂ ਹਰੇਕ ਵਿਭਾਗ ਦੇ ਨੋਡਲ ਅਫ਼ਸਰ ਨੂੰ ਸਿਖਲਾਈ ਦਿੱਤੀ ਜਾਵੇਗੀ।ਉਨ੍ਹਾਂ ਹਦਾਇਤ ਕੀਤੀ ਕਿ ਤੁਰੰਤ ਆਪਣੇ ਦਫ਼ਤਰ ਅਧੀਨ ਆਉਂਦੇ ਈ-ਆਫ਼ਿਸ ਲਈ ਲੋੜੀਂਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚਨਾ ਭੇਜੀ ਜਾਵੇ ਤਾਂ ਜੋ ਉਹਨਾਂ ਦੀ ਈ-ਮੇਲ ਆਈ. ਡੀ. ਤੇ ਈ-ਆਫਿਸ ਖਾਤਾ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਈ-ਆਫਿਸ ਪ੍ਰੋਜੈਕਟ ਨੂੰ ਹਰੇਕ ਵਿਭਾਗ ਵਿਖੇ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ 1 ਜਨਵਰੀ 2020 ਤੱਕ ਹਰੇਕ ਡਿਪਟੀ ਕਮਿਸ਼ਨਰ ਦਫ਼ਤਰ, ਐਸ. ਡੀ. ਐਮ. ਦਫਤਰ ਤੋਂ ਇਲਾਵਾ ਹੋਰਨਾਂ ਵਿਭਾਗਾਂ ’ਚ ਪੇਪਰ ਮੁਕਤ ਕੰਮ ਕੀਤਾ ਜਾ ਸਕੇ।ਉਹਨਾਂ ਕਿਹਾ ਇਸ ਦੇ ਨਾਲ-ਨਾਲ ਕੰਮ ’ਚ ਪਾਰਦਰਸ਼ਤਾ ਆਵੇਗੀ ਅਤੇ ਕੰਮ ਵੀ ਸਮਾਂਬੱਧ ਤਰੀਕੇ ਨਾਲ ਪੂਰਾ ਹੋ ਸਕੇਗਾ।