ਬੰਦ ਕਰੋ

ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ-ਵਧੀਕ ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 12/06/2025

ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ-ਵਧੀਕ ਡਿਪਟੀ ਕਮਿਸ਼ਨਰ

ਸਿਹਤ ਵਿਭਾਗ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਸਵੱਛ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ- ਸਿਵਲ ਸਰਜਨ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਪੰਜ ਸੰਸਥਾਵਾਂ ਨੂੰ ਦਿੱਤੇ ਈਟ ਰਾਈਟ ਕੈਂਪਸ ਸਰਟੀਫਿਕੇਟ

ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਹੋਈ ਮੀਟਿੰਗ

ਤਰਨ ਤਾਰਨ,09 ਜੂਨ

ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਸੰਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ, ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨੇ ਵੀ ਪੁਰਾਣੇ ਫੂਡ ਸੈਪਲਿੰਗ ਸੰਬੰਧੀ ਕੋਰਟ ਕੇਸ ਚੱਲਦੇ ਪਏ ਹਨ, ਉਨ੍ਹਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇਗਾ ।

ਇਸ ਮੌਕੇ ਤੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਸਵੱਛ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ  ਨਿਰੰਤਰ ਇਸ ਵਾਸਤੇ ਉਪਰਾਲੇ ਕਰ ਰਿਹਾ ਹੈ।

ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕੰਨਵੀਨਰ) ਨੇ ਸਾਰੇ ਮੈਂਬਰਾਂ ਨੂੰ ਅਪ੍ਰੈਲ ਅਤੇ ਮਈ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ । ਉਨ੍ਹਾਂ  ਨੇ  ਸਕੂਲਾਂ ਨਾਲ  ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਿ ਸਕੂਲਾਂ ਅਤੇ ਆਗਵਾੜੀਆਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ। ਉਨ੍ਹਾਂ ਨੇ ਸਕੂਲਾਂ ਵਿੱਚ ਅਤੇ ਸਕੂਲਾਂ ਦੇ ਆਸ-ਪਾਸ ਅਨਰਜੀ ਡਰਿੰਕਸ ਦੀ ਵਿਕਰੀ ਤੇ ਲੱਗੀ ਪਾਬੰਦੀ ਦੀ ਜਾਣਕਾਰੀ ਸਾਰਿਆਂ ਨਾਲ ਸਾਂਝੀ ਕੀਤੀ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਪਣੀ- ਆਪਣੀ ਥਾਂ ਤੇ ਸਭ ਨੂੰ ਸਹੀ ਭੋਜਨ ਬਹਿਤਰ ਜੀਵਨ ਬਾਰੇ ਜਾਗਰੂਕ ਕਰਨ ਦੀ ਹਦਾਇਤ ਕੀਤੀ।

        ਮੀਟਿੰਗ ਦੇ ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਨਾਲ ਸੰਬੰਧਿਤ ਕੰਮਕਾਜ ਦੀ ਸ਼ਲਾਘਾ ਕੀਤੀ ਅਤੇ ਜ਼ਿਲ੍ਹੇ ਦੇ ਪੰਜ ਸੰਸਥਾਵਾਂ ( ਮਾਈ ਭਾਗੋ ਕਾੱਲਜ ਆੱਫ ਨਰਸਿੰਗ, ਇੰਟਰਨੈਸ਼ਨਲ ਕਾਲਜ ਆੱਫ ਨਰਸਿੰਗ, ਮਾਝਾ ਕਾੱਲਜ ਫਾਰ ਵੂਮੈਂਨ, ਗੂਰੁ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਅਤੇ ਨਿਸ਼ਾਨ ਏ ਸਿੱਖੀ ਇੰਟਰਨੈੱਸ਼ਨਲ ਸਕੂਲ) ਦੇ ਨੁਮਾਇੰਦਿਆਂ ਨੂੰ ਐੱਫ. ਐੱਸ. ਐੱਸ. ਏ. ਆਈ (ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆਂ ਵੱਲੋਂ ਈਟ-ਰਾਈਟ)  ਵੱਲੋਂ ਜਾਰੀ ਈਟ-ਰਾਈਟ ਸਰਟੀਫਿਕੇਟ ਸੌਪੇ ਗਏ।