ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।
ਪ੍ਰਕਾਸ਼ਨ ਦੀ ਮਿਤੀ : 22/06/2023
ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ।
ਤਰਨ ਤਾਰਨ, 21 ਜੂਨ :
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ
ਅਨੁਸਾਰ ਸ਼੍ਰੀ ਕੰਵਲਜੀਤ ਸਿੰਘ, ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ, ਮਿਸ. ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ, ਤਰਨ ਤਾਰਨ, ਸ਼੍ਰੀ ਪੰਕਜ ਵਰਮਾ, ਸਿਵਲ ਜੱਜ ਜੂਨੀਅਰ ਡੀਵੀਜ਼ਨ, ਤਰਨ ਤਾਰਨ ਅਤੇ ਮਿਸ. ਜਸਪ੍ਰੀਤ ਕੌਰ, ਸਿਵਲ ਜੱਜ ਜੂਨੀਅਰ ਡੀਵੀਜ਼ਨ ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਯੋਗਾ ਦਿਵਸ ਮੋਕੇ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਦਾ ਸਾਰਾ ਸਟਾਫ਼ ਹਾਜ਼ਰ ਰਿਹਾ। ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਯੋਗਾ ਕਰਵਾਉਣ ਲਈ ਸ਼੍ਰੀ. ਰਜਿੰਦਰ ਕੁਮਾਰ ਜੀ, ਤਰਨ ਤਾਰਨ ਅਤੇ ਸ਼੍ਰੀ ਹੰਸਰਾਜ , ਤਰਨ ਤਾਰਨ ਅਤੇ ਉਹਨਾਂ ਦੀ ਟੀਮ ਵਿਸ਼ੇਸ ਤੌਰ ਤੇ ਪਹੁੰਚੀ। ਸ਼੍ਰੀ ਹੰਸਰਾਜ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੀ ਪਹਿਲ ਸਾਲ 2014 ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਾ ਸ਼ੁਰੂ ਕੀਤਾ ਸੀ। ਸੰਯੁਕਤ ਰਾਸ਼ਟਰ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਯੋਗ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਹਰ ਸਾਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ। ਅੰਤਰਰਾਸ਼ਟਰੀ ਯੋਗ ਦਿਵਸ 2015 ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ 2023 ਦੀ ਥੀਮ “ਵਸੂਧੈਵ ਕੁਟੁਮਬਕਮ” ਦੇ ਸਿਧਾਂਤ ਦੇ ਨਾਲ ਵਨ ਵਰਲਡ, ਵਨ ਹੈਲਥ ਰੱਖੀ ਗਈ ਹੈ। ਇਸ ਸਾਲ ਯੋਗ ਦਿਵਸ ਦੀ ਇਸ ਥੀਮ ਨੂੰ ਕੇਂਦਰੀ ਆਯੂਸ਼ ਮੰਤਰਾਲੇ ਵਲੋਂ ਚੁਣਿਆ ਗਿਆ ਹੈ ਜਿਸ ਦੀ ਜਾਣਕਾਰੀ ਸ਼੍ਰੀ ਨਰਿੰਦਰ ਮੋਦੀ ਜੀ ਨੇ ਆਪਣੀ ਮਹੀਨਵਾਰ ‘ਮਨ ਕੀ ਬਾਤ’ ਵਿੱਚ ਦਿੱਤੀ ਸੀ। ਇਸ ਤੋਂ ਇਲਾਵਾਂ ਯੋਗਾ ਕਰਵਾਉਣ ਲਈ ਪਹੁੰਚੀ ਟੀਮ ਨੇ ਵੱਖ ਵੱਖ ਆਸਨਾ ਬਾਰੇ ਸਿੱਖਿਆ ਦਿੱਤੀ ਅਤੇ ਇਸ ਆਸਨਾ ਨੂੰ ਰੋਜ਼ਾਨਾ ਜੀਵਨ ਵਿੱਚ ਕਰਨ ਲਈ ਪ੍ਰੇਰੀਤ ਕੀਤਾ ਗਿਆ। ਆਖੀਰ ਵਿੱਚ ਸ਼੍ਰੀ ਹੰਸਰਾਜ ਤਰਨ ਤਾਰਨ ਅਤੇ ਉਹਨਾਂ ਨਾਲ ਪਹੁੰਚੀ ਟੀਮ ਨੇ ਸਭ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਵਧਾਈ ਦਿੱਤੀ।