ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ-ਵਧੀਕ ਡਿਪਟੀ ਕਮਿਸ਼ਨਰ ਵਿਕਾਸ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਕਰਵਾਈਆਂ ਜਾਣਗੀਆਂ ਵਿਸ਼ੇਸ਼ ਗਤੀਵਿਧੀਆਂ-ਵਧੀਕ ਡਿਪਟੀ ਕਮਿਸ਼ਨਰ ਵਿਕਾਸ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਗਈ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤੳ
ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਜਾਰੀ ਕੀਤਾ ਗਿਆ “ਸੁਭਾਅ ਸਵੱਛਤਾ ਅਤੇ ਸੰਸਕਾਰ ਸਵੱਛਤਾ” ਪੋਸਟਰ
ਸਮੂਹ ਵਿਭਾਗਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਚੁੱਕੀ ਗਈ “ਸਵੱਛਤਾ ਸਹੁੰ”
ਤਰਨ ਤਾਰਨ, 17 ਸਤੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਵੱਛਤਾ ਹੀ ਸੇਵਾ-2024 ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ।
ਇਸ ਮੌਕੇ ‘ਤੇ ਸ਼੍ਰੀ ਸਿਮਰਨਜੀਤ ਸਿੰਘ, ਜ਼ਿਲ੍ਹਾ ਸੈਨੀਟੇਸ਼ਨ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਤਰਨ ਤਾਰਨ ਵੱਲੋ ਸਵੱਛਤਾ ਹੀ ਸੇਵਾ 2024 ਮੁਹਿੰਮ ਤਹਿਤ 17 ਸਤੰਬਰ, 2024 ਤੋਂ 02 ਅਕਤੂਬਰ, 2024 ਤੱਕ ਵੱਖ-ਵੱਖ ਵਿਭਾਗਾਂ, ਗ੍ਰਾਮ ਪੰਚਾਇਤਾਂ, ਸ਼ਹਿਰੀ ਅਤੇ ਪੇਂਡੂ ਵਾਰਡਾਂ , ਨਗਰ ਕੌਸਲਾਂ, ਨਗਰ ਪੰਚਾਇਤਾ, ਉਦਯੋਗਿਕ ਅਦਾਰੇ, ਸਕੂਲਾਂ, ਕਾਲਜਾਂ, ਐਨ. ਜੀ. ਓਜ਼, ਨਹਿਰੂ ਯੂਵਾ ਕੇਂਦਰ ਅਤੇ ਸੈਲਫ ਹੈਂਲ਼ਪ ਗਰੁੱਪਾ ਦੁਆਰਾ ਕੀਤੀਆ ਜਾਣ ਵਾਲੀਆ ਗਤੀਵਿਧੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਉਹਨਾਂ ਦੱਸਿਆ ਕਿ ਹਰ ਸਾਲ ਸਵੱਛਤਾ ਹੀ ਸੇਵਾ ਪੰਦਰਵਾੜਾ ਇੱਕ ਵੱਖਰੇ ਥੀਮ ਤਹਿਤ ਮਨਾਇਆ ਜਾਂਦਾ ਹੈ।ਸਵੱਛਤਾ ਹੀ ਸੇਵਾ ਮੁਹਿੰਮ 2024 ਦਾ ਇਸ ਸਾਲ ਦਾ ਥੀਮ “ਸੁਭਾਅ ਸਵੱਛਤਾ ਅਤੇ ਸੰਸਕਾਰ ਸਵੱਛਤਾ” ਹੈ ਜਿਸ ਤੋ ਭਾਵ ਦੇਸ਼ ਦਾ ਹਰ ਇੱਕ ਨਾਗਰਿਕ ਰੋਜ਼ਾਨਾ ਆਪਣੇ ਵੱਲੋਂ ਪੈਦਾ ਕੀਤੇ ਗਏ ਕੂੜੇ ਦਾ ਆਪ ਜ਼ਿੰਮੇਵਾਰ ਬਣੇ ਅਤੇ ਸਵੱਛਤਾ ਨੂੰ ਆਪਣੇ ਸੰਸਕਾਰ ਵਿੱਚ ਸ਼ਾਮਿਲ ਕਰੇ ਅਤੇ ਗਿੱਲੇ ਕੂੜੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਵੇ ।
ਉਹਨਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਗਤੀਵਿਧੀਆ ਦੇ ਮੁੱਖ ਤਿੰਨ ਥੀਮ, ਸਵੱਛਤਾ ਦੀ ਭਾਗੀਦਾਰੀ, ਸੰਪੂਰਨ ਸਵੱਛਤਾ ਇੱਕ ਲਕਸ਼ ਇਕਾਈ ਅਤੇ ਸਫਾਈ ਮਿੱਤਰਾ ਸੁਰੱਖਿਆ ਸ਼ਿਵਰ ਦੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋ “ਸੁਭਾਅ ਸਵੱਛਤਾ ਅਤੇ ਸੰਸਕਾਰ ਸਵੱਛਤਾ” ਪੋਸਟਰ ਜਾਰੀ ਕੀਤਾ ਗਿਆ ਅਤੇ ਆਏ ਹੋਏ ਸਮੂਹ ਵਿਭਾਗਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ “ਸਵੱਛਤਾ ਸਹੁੰ” ਚੁੱਕੀ ਗਈ ਅਤੇ ਇਹ ਪ੍ਰਣ ਲਿਆ ਗਿਆ ਕਿ ਸਭ ਤੋਂ ਪਹਿਲਾ ਸਫਾਈ ਦੀ ਮੁਹਿੰਮ ਆਪਣੇ ਘਰ ਤੋਂ ਪਰਿਵਾਰ ਤੋਂ ਇਲਾਕੇ ਤੋਂ ਪਿੰਡ ਤੋਂ ਅਤੇ ਕੰਮ ਦੇ ਸਥਾਨ ਤੋਂ ਸ਼ੁਰੂ ਕਰਨਗੇ ਅਤੇ ਸਾਡਾ ਸਫ਼ਾਈ ਵੱਲ ਚੁੱਕਿਆ ਗਿਆ ਕਦਮ ਭਾਰਤ ਦੇਸ਼ ਨੂੰ ਸਾਫ-ਸੁੱਥਰਾ ਬਣਾਉਣ ਵਿੱਚ ਸਹਾਇਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ 17 ਸਤੰਬਰ, 2024 ਤੋਂ 02 ਅਕਤੂਬਰ, 2024 ਤੱਕ ਮੁਹਿੰਮ ਦੌਰਾਨ ਕੀਤੀਆ ਜਾਣ ਵਾਲੀਆ ਗਤੀਵਿਧੀਆ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ ਜਾਵੇ।ਉਹਨਾ ਵੱਲੋਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਪਛਾਣ ਕੀਤੇ ਗਏ ਸੀ. ਟੀ. ਯੂ/ ਬਲੈਕ ਸਪੋਟ ਗੰਦਗੀ ਵਾਲੀਆ ਥਾਵਾਂ ਨੂੰ ਅੱਜ ਤੋਂ ਸਾਫ ਕਰਵਾਉਣਾ ਸ਼ੁਰੂ ਕੀਤਾ ਜਾਵੇ ਅਤੇ ਆਉਣ ਵਾਲੇ 10 ਦਿਨਾ ਤੱਕ ਇਹਨਾ ਗੰਦਗੀ ਵਾਲੀਆ ਥਾਵਾ ਨੂੰ ਸਾਫ-ਸਫਾਈ ਕਰਕੇ ਸੁੰਦਰੀਕਰਨ ਕੀਤਾ ਜਾਵੇ ।
ਉਹਨਾ ਵੱਲੋਂ ਦੱਸਿਆ ਗਿਆ ਕਿ 02 ਅਕਤੂਬਰ 2024 ਨੂੰ ਗਾਂਧੀ ਜੰਯਤੀ ਮੌਕੇ ‘ਤੇ ਸਵੱਛ ਭਾਰਤ ਦਿਵਸ ਮਨਾਇਆ ਜਾਵੇਗਾ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਸ਼ਰਧਾਜ਼ਲੀ ਦਿੱਤੀ ਜਾਵੇਗੀ ਅਤੇ ਇਸ ਮੁਹਿੰਮ ਸਫਲਤਾ ਦਾ ਜਸ਼ਨ ਅਤੇ ਸਮਾਪਤੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ । ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ ਸਵੱਛਤਾ ਦੀ ਭਾਗੀਦਾਰੀ “ਇਕ ਰੁੱਖ ਮੇਰੀ ਮਾਂ ਦੇ ਨਾਮ” ਤਹਿਤ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਫਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ ।