ਬੰਦ ਕਰੋ

ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ’ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐੱਮਸੇਵਾ ਮੋਬਾਈਲ ਐਪ ਲੋਕਾਂ ਲਈ ਬਣੀ ਵਰਦਾਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 10/02/2020
dc
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ’ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐੱਮਸੇਵਾ ਮੋਬਾਈਲ ਐਪ ਲੋਕਾਂ ਲਈ ਬਣੀ ਵਰਦਾਨ-ਡਿਪਟੀ ਕਮਿਸ਼ਨਰ
ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉੱਤੇ ਇਕ ਬਟਨ ਦਬਾਇਆ ਹੋਣਗੀਆਂ ਉਪਲੱਬਧ
ਤਰਨ ਤਾਰਨ, 10 ਫਰਵਰੀ :
ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ’ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਂਚ ਕੀਤੀ ਗਈ ਪੰਜਾਬ ਐੱਮਸੇਵਾ ਮੋਬਾਈਲ ਐਪ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ, ਕਿਉਂਕਿ ਇਸ ਮੋਬਾਇਲ ਐਪ ਤੇ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉਤੇ ਇਕ ਬਟਨ ਦਬਾਇਆ ਉਪਲੱਬਧ ਹੋ ਰਹੀਆਂ ਹਨ ।
ਇਸ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਲੱਖਣ ਐਪ ਰਾਹੀਂ ਲੋਕੀਂ ਸਾਰੇ ਵਿਭਾਗਾਂ ਦੀਆਂ ਵੱਖੋ-ਵੱਖਰੀਆਂ ਐਪ ਦੀ ਵਰਤੋਂ ਕਰਨ ਦੀ ਬਜਾਏ ਹੁਣ ਇਕੋ ਮੋਬਾਈਲ ਐਪ ਨਾਲ ਸਾਰੀਆਂ ਸਰਕਾਰੀ ਸੇਵਾਵਾਂ ਆਸਾਨੀ ਨਾਲ ਬਿਨ੍ਹਾਂ ਕਿਸੇ ਮੁਸ਼ਕਲ ਤੋਂ ਹਾਸਲ ਕਰ ਸਕਣਗੇ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਾਗਰਿਕ ਪੱਖੀ ਡਿਜ਼ੀਟਲ ਉੱਦਮਾਂ ਨੂੰ ਜਾਰੀ ਰੱਖਣ ਦਾ ਇਕ ਬਹੁਤ ਹੀ ਸਾਰਥਕ ਉਪਰਾਲਾ ਹੈ ਅਤੇ ਆਮ ਨਾਗਰਿਕ ਆਪਣੇ ਨਿੱਜੀ ਦਸਤਾਵੇਜ਼ ਐਮਸੇਵਾ ਮੋਬਾਈਲ ਐਪ ਰਾਹੀਂ ਆਪਣੇ ਡਿਜ਼ੀਲੌਕਰ ਵਿੱਚ ਰੱਖ ਸਕਦੇ ਹਨ।
ਇਹ ਮੋਬਾਈਲ ਐਪਲੀਕੇਸ਼ਨ ਲੋਕਾਂ ਨੂੰ ਉਨਾਂ ਦੇ ਐਨਡੋਰਾਇਡ ਤੇ ਆਈ. ਓ. ਐਸ. ਸਮਾਰਟ ਫੋਨਾਂ ਉਪਰ ਉਪਲੱਬਧ ਹੈ, ਜਿਹੜੀ ਸਬੰਧਤ ਐਪ ਸਟੋਰ ਉਤੇ ਐਮਸੇਵਾ ਪੰਜਾਬ ਖੋਜ ਕਰ ਕੇ ਡਾੳੂਨਲੋਡ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਇਕੋ ਮੋਬਾਈਲ ਐਪ ਜ਼ਰੀਏ ਸਕੂਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ, ਮਾਲ, ਪੇਂਡੂ ਵਿਕਾਸ ਤੇ ਪੰਚਾਇਤ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪੰਜਾਬ ਰਾਜ ਮੰਡੀਕਰਨ ਬੋਰਡ, ਪੰਜਾਬ ਪੁਲਿਸ, ਪੰਜਾਬ ਸ਼ਹਿਰੀ ਯੋਜਨਾ ਤੇ ਵਿਕਾਸ ਅਥਾਰਟੀ ਸਣੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾ ਸਕਣਗੀਆਂ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਐਪ ਦੀ ਵਰਤੋਂ ਕਰਨ ਵਾਲੇ ਨਾਗਰਿਕ ਸਬੰਧਤ ਸੇਵਾ ਸਬੰਧੀ ਅਦਾ ਕੀਤੀ ਜਾਣ ਵਾਲੀ ਰਾਸ਼ੀ ਦਾ ਭੁਗਤਾਨ ਵੀ ਆਨਲਾਈਨ ਕਰ ਸਕਣਗੇ।ਇਸ ਤੋਂ ਬਾਅਦ ਸੇਵਾ ਦੇ ਸਟੇਟਸ ਨੂੰ ਟਰੈਕ ਵੀ ਐਮਸੇਵਾ ਜਾਂ ਸੇਵਾ ਕੇਂਦਰ ਰਾਹੀਂ ਕੀਤਾ ਜਾ ਸਕੇਗਾ।ਉਨਾਂ ਦੱਸਿਆ ਕਿ ਇਸ ਐਪ ਰਾਹੀਂ ਨੇੜਲੀਆਂ ਸਰਕਾਰੀ ਸੰਸਥਾਵਾਂ, ਆਪਣੇ ਸਬੰਧਤ ਪਿੰਡ/ਕਸਬੇ ਦੇ ਵਿਕਾਸ ਕੰਮਾਂ ਦੀ ਸਥਿਤੀ ਅਤੇ ਸਰਕਾਰੀ ਸੰਦੇਸ਼ ਵੀ ਹਾਸਲ ਕੀਤੇ ਜਾ ਸਕਿਆ ਕਰਨਗੇ।