ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰ ਰਹੇ ਦੁਕਾਨਦਾਰਾਂ ਦੇ ਕੱਟੇ ਗਏ ਚਲਾਨ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰ ਰਹੇ ਦੁਕਾਨਦਾਰਾਂ ਦੇ ਕੱਟੇ ਗਏ ਚਲਾਨ
ਤਰਨ ਤਾਰਨ, 25 ਮਈ :
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਤੰਬਾਕੂ ਦੇ ਸੇਵਨ ਵਿਰੁੱਧ ਚੱਲ ਰਹੇ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਸਰਜਨ ਤਰਨਤਾਰਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਸੁਰਸਿੰਘ ਡਾ. ਸੁਧੀਰ ਅਰੋੜਾ ਦੀ ਅਗਵਾਈ ਹੇਠ ਬੁੱਧਵਾਰ ਨੂੰ ਕੋਟਪਾ ਐਕਟ ਦੀ ਉਲੰਘਣਾ ਕਰ ਰਹੇ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ।
ਬਲਾਕ ਸੁਰਸਿੰਘ ਦੇ ਵਿੱਚ ਬਲਾਕ ਐਜੂਕੇਟਰ ਨਵੀਨ ਕਾਲੀਆ ਸੈਨੇਟਰੀ ਇੰਸਪੈਕਟਰ ਲਖਵਿੰਦਰ ਸਿੰਘ, ਰਣਬੀਰ ਸਿੰਘ, ਸਲਵਿੰਦਰ ਸਿੰਘ, ਗੁਰਵਿੰਦਰ ਸਿੰਘ ਦੀਆਂ ਟੀਮਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਵਿੱਚ ਤੰਬਾਕੂ ਦਾ ਸਾਮਾਨ ਵੇਚਣ ਅਤੇ ਸੇਵਨ ਕਰਨ ਵਾਲਿਆਂ ਦੇ ਚਲਾਨ ਕੱਟੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਐੱਮ. ਓ. ਡਾ. ਅਰੋੜਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਬਲਾਕ ਸੁਰਸਿੰਘ ਦੇ ਵਿੱਚ `ਨੋ ਟੋਬੈਕੋ ਵੀਕ` ਮਨਾਇਆ ਜਾ ਰਿਹਾ ਹੈ ਅਤੇ ਇਸ ਹਫ਼ਤੇ ਨੂੰ ਮਨਾਉਣ ਦਾ ਮੁੱਖ ਮੰਤਵ ਆਮ ਨਾਗਰਿਕਾਂ ਨੂੰ ਤੰਬਾਕੂ ਦੇ ਸੇਵਨ ਕਾਰਨ ਸਿਹਤ ਉੱਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਹੈ।
ਉਨਾਂ ਕਿਹਾ ਤੰਬਾਕੂ ਆਦਮੀ ਹੌਲੀ-ਹੌਲੀ ਖੋਖਲਾ ਕਰ ਦਿੰਦਾ ਹੈ ਅਤੇ ਇੱਕ ਦਿਨ ਵਿਅਕਤੀ ਦੀ ਬੇਵਖਤੀ ਮੌਤ ਦਾ ਕਾਰਨ ਬਣਦਾ ਹੈ।ਉਨਾਂ ਕਿਹਾ ਕਿ ਤੰਬਾਕੂ ਚੋਂ ਘੱਟੋਂ ਘੱਟ 4000 ਵਿਸ਼ੇਲੇ ਰਸਾਇਣ ਨਿਕਲਦੇ ਹਨ, ਜੋ ਕਿ ਕਈ ਭਿਆਨਕ ਬਿਮਾਰੀਆਂ ਦਾ ਕਾਰਨ ਬਣਦੇ ਹਨ।ਡਾ. ਅਰੋੜਾ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਮੁੰਹ ਅਤੇ ਫੇਫੜਿਆ ਦੇ ਕੈਂਸਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਉਥੇ ਨਾਲ ਹੀ ਦਿਲ, ਦਿਮਾਗ, ਗੁਰਦਿਆਂ ਅਤੇ ਸ਼ਰੀਰ ਦੇ ਹੋਰ ਅੰਗਾਂ ਨੂੰ ਵੀ ਇਸਦਾ ਨੁਕਸਾਨ ਝੱਲਣਾ ਪੈਂਦਾ ਹੈ।
ਬਲਾਕ ਐਜੂਕੇਟਰ ਨਵੀਨ ਕਾਲੀਆ ਨੇ ਕਿਹਾ ਕਿ 31 ਮਈ ਨੂੰ ਦੁਨੀਆਂ ਭਰ ਦੇ ਵਿੱਚ ਵਿਸ਼ਵ ਨੋ ਤੰਬਾਕੂ ਦਿਵਸ ਅਤੇ ਇਸ ਦਿਵਸ ਰਾਹੀਂ ਹਰ ਇੱਕ ਵਿਅਕਤੀ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਸਿਹਤ ਸਿਹਤ ਵਿਭਾਗ ਵੱਲੋਂ ਵੱਖ ਵੱਖ ਮਾਸ ਮੀਡੀਆ ਗਤੀਵਿਧੀਆਂ ਰਾਹੀਂ ਆਮ ਨਾਗਰਿਕਾਂ ਨੂੰ ਤੰਬਾਕੂ ਦੇ ਸਰੀਰ ਉੱਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਂਦਾ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਤੰਬਾਕੂ ਦੀ ਅਲਾਮਤ ਵਿਅਕਤੀ ਨੂੰ ਨਾ ਸਿਰਫ਼ ਸਰੀਰਕ ਤੌਰ ਤੇ ਪ੍ਰੇਸ਼ਾਨ ਕਰਦੀ ਹੈ ਸਗੋਂ ਤੰਬਾਕੂ ਤੋਂ ਪੀੜਤ ਵਿਅਕਤੀ ਨੂੰ ਆਰਥਿਕ ਤੰਗੀ ਵੀ ਝੱਲਣੀ ਪੈਂਦੀ ਹੈ। ਇਸ ਮੌਕੇ ਬਲਜਿੰਦਰ ਸਿੰਘ ਤੇਜਬੀਰ ਸਿੰਘ ਗੁਰਲਾਲ ਸਿੰਘ ਗੁਰਮੁੱਖ ਸਿੰਘ ਸੁਖਵਿੰਦਰ ਸਿੰਘ ਹਰਬੀਰ ਸਿੰਘ ਕੁਲਦੀਪ ਸਿੰਘ ਸੁਖਦੇਵ ਸਿੰਘ ਗੁਰਮਨ ਸਿੰਘ ਆਦਿ ਮੌਜੂਦ ਰਹੇ ।