ਸਿੱਖਿਆ ਦਾ ਆਧੁਨਿਕੀਕਰਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ -ਡਾ. ਕਸ਼ਮੀਰ ਸਿੰਘ ਸੋਹਲ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਸਿੱਖਿਆ ਦਾ ਆਧੁਨਿਕੀਕਰਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ -ਡਾ. ਕਸ਼ਮੀਰ ਸਿੰਘ ਸੋਹਲ
ਅੱਜ ਦੇ ਵਿਦਿਆਰਥੀ ਭਵਿੱਖ ਦੇ ਰਾਸ਼ਟਰ ਨਿਰਮਾਤਾ ਬਣਨਗੇ – ਜਸਵਿੰਦਰ ਸਿੰਘ ਸੰਧੂ
ਤਰਨ ਤਾਰਨ 30 ਅਪ੍ਰੈਲ :
ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਆਧੁਨਿਕੀਕਰਨ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕੇ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮੁਹੱਇਆ ਕਰਵਾਈ ਜਾ ਰਹੀ ਹੈ। ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਪ੍ਰਾਪਤੀਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਰੈਂਕ ਹਾਸਿਲ ਕਰਨਾ ਇਹ ਸਾਬਤ ਕਰਦਾ ਹੈ, ਕਿ ਭਵਿੱਖ ਵਿੱਚ ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਾਲ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਿੱਚ ਪੂਰੀ ਤਰ੍ਹਾਂ ਸਫਲ ਹੋਣਗੇ ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ, ਸਰਕਾਰੀ ਐਲੀਮੈਂਟਰੀ ਸਕੂਲ ਕਲਸ, ਸਰਕਾਰੀ ਐਲੀਮੈਂਟਰੀ ਸਕੂਲ ਲੋਹੀਆਂ, ਸਰਕਾਰੀ ਐਲੀਮੈਂਟਰੀ ਸਕੂਲ ਬੁਰਜ ਰਾਜਾਤਾਲ ਅਤੇ ਸਰਕਾਰੀ ਹਾਈ ਸਕੂਲ ਬੁਰਜ ਰਾਜਾ ਤਾਲ ਵਿਖੇ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਡਾ. ਕਸ਼ਮੀਰ ਸਿੰਘ ਸੋਹਲ ਨੇ ਕਹੇ। ਇਸ ਮੌਕੇ ਡਾ ਕਸ਼ਮੀਰ ਸਿੰਘ ਸੋਹਲ ਵੱਲੋਂ ਸਕੂਲ ਵਿੱਚ ਕਰਵਾਏ ਗਏ ਬਿਹਤਰੀਨ ਵਿਕਾਸ ਕਾਰਜਾਂ ਲਈ ਸਮੁੱਚੇ ਸਟਾਫ ਨੂੰ ਪ੍ਰੇਰਿਤ ਕਰਦਿਆਂ ਭਵਿੱਖ ਵਿੱਚ ਵੀ ਇੰਝ ਹੀ ਮਿਹਨਤ ਕਰਦੇ ਰਹਿਣ ਲਈ ਕਿਹਾ ।
ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ, ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ। ਉਹਨਾਂ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਇਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ।
ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਜਸਵਿੰਦਰ ਸਿੰਘ ਸੰਧੂ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਸਕੂਲ ਮੁਖੀ ਪ੍ਰਭਦੀਪ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਚੇਅਰਮੈਨ ਪ੍ਰੇਮ ਸਿੰਘ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਮੈਨ, ਕਸ਼ਮੀਰ ਸਿੰਘ, ਸਰਪੰਚ ਹਰਪਾਲ ਸਿੰਘ , ਚੇਅਰਮੈਨ ਐਸ ਐਮ ਸੀ ਭੁਪਿੰਦਰ ਸਿੰਘ, ਡਾ. ਗੋਲਡੀ, ਜਗਜੀਤ ਸਿੰਘ, ਮੈਡਮ ਰਮੇਸ਼ ਕੌਰ, ਸਾਬਕਾ ਸਰਪੰਚ ਮਹਾਂਬੀਰ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਇਹਨਾਂ ਸਕੂਲਾਂ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।