ਸੀ ਆਰ ਐਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਪਿੰਡ ਗੋਇੰਦਵਾਲ ਸਾਹਿਬ ਵਿਖੇ ਲਗਾਇਆ-ਖੇਤੀਬਾੜੀ ਅਫਸਰ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਯਾਦਵਿੰਦਰ ਸਿੰਘ
ਸੀ ਆਰ ਐਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਪਿੰਡ ਗੋਇੰਦਵਾਲ ਸਾਹਿਬ ਵਿਖੇ ਲਗਾਇਆ-ਖੇਤੀਬਾੜੀ ਅਫਸਰ
ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਯਾਦਵਿੰਦਰ ਸਿੰਘ-
ਤਰਨਤਾਰਨ, 24 ਸਤੰਬਰ:
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਗੋਇੰਦਵਾਲ ਸਾਹਿਬ ਵਿਖੇ ਜਾਗਰੂਕਤਾ ਕੈਂਪ ਲਾਇਆ ਗਿਆ। ਇਹ ਕੈਂਪ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਹਰਪਾਲ ਸਿੰਘ ਪੰਨੂੰ ਦੀ ਪ੍ਰਧਾਨਗੀ ਤੇ ਖੇਤੀਬਾੜੀ ਅਫ਼ਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਵੱਲੋਂ ਲਗਾਇਆ ਗਿਆ। ਉਹਨਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਇੱਕ ਟਨ ਪਰਾਲੀ ਸਾੜਨ ਨਾਲ ਪਰਾਲੀ ਵਿੱਚ ਮੌਜੂਦ 70 ਫੀਸਦੀ ਕਾਰਬਨ ਡਾਈਆਕਸਾਈਡ, 7 ਫੀਸਦੀ ਕਾਰਬਨ ਮੋਨੋਆਕਸਾਈਡ, 0.71 ਫੀਸਦੀ ਮੀਥੇਨ, 2 ਫੀਸਦੀ ਸਲਫਰ ਡਾਈਆਕਸਾਈਡ, 3 ਕਿਲੋ ਕਣ ਤੇ ਲਗਪਗ 2 ਕੁਇੰਟਲ ਸੁਆਹ ਵਾਤਾਵਰਣ ਵਿੱਚ ਹਵਾ ਨੂੰ ਦੂਸ਼ਿਤ ਕਰਦੇ ਹਨ। ਇਸ ਮੌਕੇ ਯਾਦਵਿੰਦਰ ਸਿੰਘ ਨੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਦੇ ਨਾਲ ਨਾਲ ਝੋਨੇ ਤੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ। ਉਹਨਾਂ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ। ਇਸ ਮੌਕੇ ਤੇ ਹਰਦਿਆਲ ਸਿੰਘ ਕੰਗ,ਹਰਭਜਨ ਸਿੰਘ ਸਰਾਂ,ਰਣਜੀਤ ਸਿੰਘ ਭੁੱਲਰ ,ਗੁਰਦੇਵ ਸਿੰਘ ਬਾਬਾ ,ਹਰੀ ਸਿੰਘ ,ਗੁਰਵਿੰਦਰ ਸਿੰਘ ਪਟਿਆਲਾ,ਗੋਲਡੀ ,ਤਰਸੇਮ ਸਿੰਘ ,ਪ੍ਰਤਾਪ ਸਿੰਘ ,ਰਾਜਵਿੰਦਰ ਸਿੰਘ ਦਵਿੰਦਰ ਸਿੰਘ, ਕਾਬਲ ਸਿੰਘ , ਰਣਜੀਤ ਸਿੰਘ ,ਗੁਰਨਾਮ ਸਿੰਘ ਲਾਡੀ, ਅੰਗਰੇਜ਼ ਸਿੰਘ ਫੋਜੀ ਅਤੀ ਹੋਰ ਕਿਸਾਨ ਹਾਜ਼ਰ ਸਨ ।