ਬੰਦ ਕਰੋ

ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ ਕੁਰਾਸ਼ ਚੈਂਪੀਅਨਸ਼ਿਪ ਟੀਮ ਲਈ ਸਿਲੈਕਟ

ਪ੍ਰਕਾਸ਼ਨ ਦੀ ਮਿਤੀ : 04/06/2025

ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ ਕੁਰਾਸ਼ ਚੈਂਪੀਅਨਸ਼ਿਪ ਟੀਮ ਲਈ ਸਿਲੈਕਟ

ਤਰਨ ਤਾਰਨ, 31 ਮਈ

ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ ਤਰਨ ਤਰਨ ਦੀਆਂ ਸ਼ਹਿਜ਼ਾਦੀਆਂ ਨੇ ਤਰਨ ਤਰਨ ਦਾ ਨਾਮ ਰੌਸ਼ਨ ਕਰਦਿਆਂ ਦੱਖਣ ਕੋਰੀਆ ਵਿੱਚ ਹੋਣ ਵਾਲੀਆਂ ਏਸ਼ੀਅਨ ਕੁਰਾਸ਼ ਜੂਨੀਅਰ ਅਤੇ ਸੀਨੀਅਰ ਚੈਂਪੀਅਨਸ਼ਿਪ ਦੇ ਲਈ ਚੋਣ ਕੀਤੀ ਗਈ ਹੈ। ਇਸ ਸਬੰਧੀ 15 ਤੋਂ 17 ਮਈ ਤੱਕ ਟਰਾਇਲ ਅੰਬੇਦਕਰ ਸਟੇਡੀਅਮ ਸਹਾਰਨਪੁਰ ਵਿਖੇ ਕਰਵਾਏ ਗਏ ਸਨ ।

ਇਨ੍ਹਾਂ ਟਰਾਇਲਾਂ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਰਨ ਦੀਆਂ ਦੋ ਵਿਦਿਆਰਥਣਾਂ ਸੁਖਮਨ ਪ੍ਰੀਤ ਕੌਰ ਅਤੇ ਕਿਰਨਦੀਪ ਕੌਰ ਨੇ ਪਲੱਸ 70 ਕਿਲੋ ਭਾਰ ਵਰਗ ਵਿੱਚ ਆਪਣੀ ਜਗ੍ਹਾ ਬਣਾਉਂਦਿਆਂ ਜੂਨੀਅਰ ਅਤੇ ਸੀਨੀਅਰ ਕੈਟਾਗਰੀ ਵਿੱਚ ਆਪਣੇ ਜ਼ਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹਨਾਂ ਦੋਵਾਂ ਵਿਦਿਆਰਥਣਾਂ ਦੀ ਇਸ ਮਾਣ ਮੱਤੀ ਉਪਲਬਧੀ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਅਤੇ ਜ਼ਿਲ੍ਹਾ ਸਪੋਰਟਸ ਅਫਸਰ ਸ੍ਰ ਜੁਗਰਾਜ ਸਿੰਘ ਨੇ ਇਹਨਾਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। 

ਕੁਰਾਸ਼ ਐਸੋਸ਼ੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਸ੍ਰ ਵਰਿੰਦਰ ਸਿੰਘ, ਜਨਰਲ ਸਕੱਤਰ ਸੁਰਜੀਤ ਸਿੰਘ ਅਤੇ ਪ੍ਰਵੀਨ ਠਾਕੁਰ ਦਾ ਇਸ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਨ ਕਰਨ ਵਿੱਚ ਵਿਸ਼ੇਸ਼ ਯੋਗਦਾਨ ਰਿਹਾ। ਇਹਨਾਂ ਵਿਦਿਆਰਥਣਾਂ ਨੂੰ ਕੋਚ ਸੁਖਜੀਤ ਕੌਰ ਪਿਛਲੇ ਲੰਬੇ ਸਮੇਂ ਤੋਂ ਖੇਡਾਂ ਦੇ ਗੁਣ ਸਿੱਖ ਰਹੇ ਹਨ । ਪ੍ਰਿੰਸੀਪਲ ਸ੍ਰੀਮਤੀ ਰਵਿੰਦਰ ਕੌਰ ਆਹਲੂਵਾਲੀਆ ਨੇ ਇਹਨਾਂ ਵਿਦਿਆਰਥਣਾਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਸ ਸਫਲਤਾ ਤੇ ਵਧਾਈ ਦਿੱਤੀ।