ਸੁਤੰਤਰਤਾ ਸੰਗਰਾਮੀਆਂ ਨੂੰ ਮੌਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ
ਸੁਤੰਤਰਤਾ ਸੰਗਰਾਮੀਆਂ ਨੂੰ ਮੌਨ ਧਾਰਨ ਕਰਕੇ ਦਿੱਤੀ ਸ਼ਰਧਾਂਜਲੀ
ਤਰਨ ਤਾਰਨ, 30 ਜਨਵਰੀ :ਜਿਲਾ ਤਰਨ ਤਾਰਨ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਵੀਰਵਾਰ ਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਆਜ਼ਾਦੀ ਗੁਲਾਟੀਆਂ ਨੂੰ ਦਫਤਰ ਸਿਵਲ ਸਰਜਨ ਵਿਖੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਭਾਰਤ ਦੇਸ਼ ਦੀ ਆਜ਼ਾਦੀ ਲਈ ਸੁਤੰਤਰਤਾ ਸੰਗਰਾਮੀਆਂ ਵੱਲੋਂ ਵਡਮੁੱਲੀਆਂ ਜਾਨਾ ਕੁਰਬਾਨ ਕਰਕੇ ਸਾਨੂੰ ਆਜ਼ਾਦੀ ਦੀ ਸਵੇਰ ਵਿਖਾਈ। ਉਹਨਾਂ ਕਿਹਾ ਕਿ ਦਫਤਰ ਸਿਵਲ ਸਰਜਨ ਵਿਖੇ ਕਰਵਾਈ ਗਈ ਗਤੀਵਿਧੀ ਦੌਰਾਨ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ।
ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਇਸ ਮੌਕੇ ਸਮੂਹ ਅਧਿਕਾਰੀਆਂ ਦੇ ਕਰਮਚਾਰੀਆਂ ਵਲੋਂ ਵਿਭਾਗ ਅਤੇ ਦੇਸ਼ ਪ੍ਰਤੀ ਬਣਦੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਵੀ ਲਿਆ ਗਿਆ। ਉਹਨਾਂ ਕਿਹਾ ਕਿ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਆਜ਼ਾਦੀ ਸੰਗਰਾਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਬਾਰੇ ਜਾਣਕਾਰੀ ਹੋਣੀ ਬਹੁਤ ਲਾਜ਼ਮੀ ਹੈ ਅਤੇ ਸਾਨੂੰ ਉਹਨਾਂ ਵਲੋਂ ਦਰਸਾਏ ਗਏ ਮਾਰਗ ਦੇ ਚਲਦਿਆਂ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਜਤਿੰਦਰ ਸਿੰਘ ਗਿੱਲ, ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ, ਜਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ, ਡਾ. ਸਿਮਰਨ ਕੌਰ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਹੈਲਥ ਸੁਪਰਵਾਈਜ਼ਰ ਕਾਰਜ ਸਿੰਘ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਮਨਰਾਜ ਸਿੰਘ, ਸਿਮਰਜੀਤ ਕੌਰ, ਰੀਟਾ ਰਾਣੀ ਨਰਿੰਦਰ ਕੌਰ ਆਦਿ ਮੌਜੂਦ ਰਹੇ।