ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਪ੍ਰਕਾਸ਼ਨ ਦੀ ਮਿਤੀ : 21/10/2019
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ
ਜ਼ਿਲ੍ਹੇ ਦੇ 11 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 11 ਕਰੋੜ ਰੁਪਏ ਖਰਚ ਕਰ ਕੇ ਪਹਿਲ ਦੇ ਆਧਾਰ ‘ਤੇ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ
ਤਰਨ ਤਾਰਨ, 21 ਅਕਤੂਬਰ :
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਦੇ ਸਬੰਧ ਵਿੱਚ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਜ਼ਿਲ੍ਹੇ ਦੇ 11 ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਡਵੀਜ਼ਨਲ ਡਿਪਟੀ ਡਾਇਰੈਕਟਰ ਪੰਚਾਇਤ ਸ਼੍ਰੀਮਤੀ ਮਧੂ-ਮੀਤ ਕੌਰ ਵਿਸ਼ੇਸ ਤੌਰ ‘ਤੇ ਹਾਜ਼ਰ ਹੋਏ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਗਗਨਦੀਪ ਸਿੰਘ ਵਿਰਕ ਅਤੇ ਐਕਸੀਅਨ ਪੰਚਇਤੀ ਰਾਜ ਸ੍ਰੀ ਸਤੀਸ਼ ਕੁਮਾਰ ਤੋਂ ਹੋਰ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੰੁ ਹਦਾਇਤ ਕੀਤੀ ਕਿ ਸਾਰੇ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਨੂੰ 31 ਅਕਤੂਬਰ ਤੱਕ ਮੁਕੰੰਮਲ ਕੀਤਾ ਜਾਵੇ।
ਉਹਨਾਂ ਦੱਸਿਆ ਕਿ ਦੱਸਿਆ ਕਿ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ 11 ਪਿੰਡ ਹਨ, ਜਿੰਨ੍ਹਾਂ ਵਿੱਚ ਬਲਾਕ ਚੋਹਲਾ ਸਾਹਿਬ ਵਿੱਚ ਫਤਿਆਬਾਦ, ਡੇਹਰਾ ਸਾਹਿਬ, ਲੁਹਾਰ ਤੇ ਕੌੜਾ ਵਿਧਾਨ, ਬਲਾਕ ਖਡੂਰ ਸਾਹਿਬ ਵਿੱਚ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਵੈਰੋਵਾਲ, ਜਲਾਲਾਬਾਦ, ਬਲਾਕ ਭਿੱਖੀਵਿੰਡ ਵਿੱਚ ਅਮੀਂਸ਼ਾਹ, ਖਾਲੜਾ ਤੇ ਦਿਆਲਪੁਰਾ ਪਿੰਡ ਸ਼ਾਮਿਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੂਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਜ਼ਿਲ੍ਹੇ ਦੇ 11 ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 11 ਕਰੋੜ ਰੁਪਏ ਖਰਚ ਕਰ ਕੇ ਪਹਿਲ ਦੇ ਆਧਾਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਹਰ ਇੱਕ ਪਿੰਡ ਵਿੱਚ 1 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਵਿਕਾਸ ਕਾਰਜਾਂ ਵਿੱਚ ਇੰਟਰਲਾੱਕ ਗਲੀਆਂ, ਗਲੀਆਂ-ਨਾਲੀਆਂ ਰਸਤੇ, ਪਾਰਕ, ਸਟਰੀਟ ਲਾਇਟਾਂ, ਗਰਾਮ ਸਭਾ ਹਾਲ ਦੀ ਰਿਪੇਅਰ, ਖੇਡ ਸਟੇਡੀਅਮ ਦੀ ਰਿਪੇਅਰ, ਪੰਚਾਇਤ ਘਰ, ਆਂਗਣਬਾੜੀ ਕੇਂਦਰ, ਸ਼ਮਸ਼ਾਨ ਘਾਟ, ਨਿਕਾਸੀ ਨਾਲੇ, ਬੱਸ ਅੱਡਾ, ਸੀ. ਸੀ. ਟੀ. ਵੀ. ਕੈਮਰੇ ਆਦਿ ਦੇ ਕੰਮ ਕਰਵਾਏ ਜਾ ਰਹੇ ਹਨ।ਉੁਹਨਾਂ ਦੱਸਿਆ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਪ੍ਰਕਾਸ਼ ਪੁਰਬ ਤੋਂ ਪਹਿਲਾ-ਪਹਿਲਾ ਸਾਰੇ ਕੰਮ ਮੁਕੰਮਲ ਕੀਤੇ ਜਾਣਗੇ।
————-