ਬੰਦ ਕਰੋ

ਜ਼ਿਲਾ ਤਰਨ ਤਾਰਨ ਦੇ 9385 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 10/03/2021
DC
ਜ਼ਿਲਾ ਤਰਨ ਤਾਰਨ ਦੇ 9385 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 941 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 71 ਹਜ਼ਾਰ 925 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 06 ਮਾਰਚ :
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 9385 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 941 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 171925 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 168365 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 920 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2314 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2086 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 05 ਮਾਰਚ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 997 ਨਮੂਨਿਆਂ ਵਿੱਚੋਂ 08 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 989 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 21 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 20 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।    
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 115 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 84 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 10 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ ।