ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 144 ਹੋਈ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜਾਂਚ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ 334 ਨਤੀਜਿਆਂ ਵਿੱਚੋਂ 57 ਸੈਂਪਲਾਂ ਦੀ ਰਿਪੋਰਟ ਆਈ ਕੋਵਿਡ-19 ਪੋਜ਼ੇਟਿਵ-ਡਿਪਟੀ ਕਮਿਸ਼ਨਰ
ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 144 ਹੋਈ
ਹੁਣ ਤੱਕ ਪ੍ਰਾਪਤ 1265 ਸੈਂਪਲਾਂ ਦੇ ਨਤੀਜਿਆਂ ਵਿੱਚੋਂ 1121 ਕੇਸਾਂ ਦੀ ਰਿਪੋਰਟ ਆਈ ਨੈਗੇਟਿਵ
ਆਈਸੋਲੇਸ਼ਨ ਵਾਰਡ ਵਿੱਚ ਦਾਖਲ ਮਰੀਜ਼ਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਹਰ ਤਰਾਂ ਦੀ ਮੈਡੀਕਲ ਸਹਾਇਤਾ-ਸਿਵਲ ਸਰਜਨ
ਤਰਨ ਤਾਰਨ, 6 ਮਈ :
ਜ਼ਿਲੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ ਅੱਜ 57 ਹੋਰ ਦੀ ਟੈਸਟ ਰਿਪੋਰਟ ਕੋਵਿਡ-19 ਪੋਜ਼ਟਿਵ ਆਉਣ ਨਾਲ ਹੁਣ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 144 ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਟੈਸਟ ਲਈ ਭੇਜੇ ਗਏ ਸੈਂਪਲਾਂ ਦੇ ਅੱਜ ਪ੍ਰਾਪਤ 334 ਨਤੀਜਿਆਂ ਵਿੱਚੋਂ 57 ਸੈਂਪਲਾਂ ਦੀ ਰਿਪੋਰਟ ਕੋਵਿਡ-19 ਪੋਜ਼ੇਟਿਵ ਪਾਈ ਗਈ ਹੈ ਅਤੇ 277 ਦੀ ਰਿਪੋਰਟ ਨੈਗੇਟਿਵ ਆਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਜ਼ਟਿਵ ਆਏ ਕੇਸਾਂ ਨੂੰ ਇਕਾਂਤਵਾਸ ਕੇਂਦਰਾਂ ਤੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜੇ ਗਏ ਸੈਂਪਲਾਂ ਵਿੱਚੋਂ 1265 ਕੇਸਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿੱਚੋਂ 1121 ਕੇਸਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਆਈਸੋਲੇਸ਼ਨ ਵਾਰਡ ਤਰਨ ਤਾਰਨ ਵਿੱਚ ਦਾਖਲ ਕੀਤੇ ਗਏ ਮਰੀਜ਼ ਸਿਹਤ ਪੱਖੋਂ ਬਿਲਕੁੱਲ ਠੀਕ-ਠਾਕ ਹਨ।ਉਹਨਾਂ ਕਿਹਾ ਕਿ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਮਰੀਜ਼ਾਂ ਨੂੰ ਹਰ ਤਰਾਂ ਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
——————