ਬੰਦ ਕਰੋ

ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1409 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 22/10/2021
DC

ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1409 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਜ਼ਿਲ੍ਹੇ ਦੇ 4,14,890 ਵਿਅਕਤੀਆਂ ਦੇ ਲਏ ਗਏ ਸੈਂਪਲ
ਤਰਨ ਤਾਰਨ, 21 ਅਕਤੂਬਰ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1409 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 600 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 20 ਅਕਤੂਬਰ ਨੂੰ ਭੇਜੇ ਗਏ 381 ਸੈਂਪਲਾਂ ਵਿੱਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 378 ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।    
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,84,037 ਲਾਭਪਾਤਰੀਆਂ ਨੂੰ 7,54,540 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਬਣਾਏ ਗਏ ਵੱਖ-ਵੱਖ ਕੇਂਦਰਾਂ ‘ਤੇ 4545 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8042 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7656 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,14,890 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,02,383 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 809 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 06 ਹੋ ਗਈ ਹੈ, ਜਿੰਨਾਂ  ਵਿੱਚੋਂ 03 ਮਰੀਜ਼ਾਂ ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।