ਬੰਦ ਕਰੋ

ਜ਼ਿਲੇ ਦੇ 5717 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 24/02/2021
DC
ਜ਼ਿਲੇ ਦੇ 5717 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 905 ਸੈਂਪਲ ਹੋਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 62 ਹਜ਼ਾਰ 195 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 23 ਫਰਵਰੀ:
ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 5717 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 905 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 162195 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 158740 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 891 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2212 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2065 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 22 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 504 ਨਮੂਨਿਆਂ ਵਿੱਚੋਂ 08 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 496 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 14 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 36 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 27 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 03 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ ।