ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 9,27,879 ਮੀਟ੍ਰਿਕ ਟਨ ਝੋਨੇ ਦੀ ਆਮਦ-ਡਿਪਟੀ ਕਮਿਸ਼ਨਰ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 9,27,879 ਮੀਟ੍ਰਿਕ ਟਨ ਝੋਨੇ ਦੀ ਆਮਦ-ਡਿਪਟੀ ਕਮਿਸ਼ਨਰ
ਖਰੀਦ ਏਜੰਸੀਆਂ ਨੇ ਕੀਤੀ 9,27,871 ਮੀਟ੍ਰਿਕ ਟਨ ਝੋਨੇ ਦੀ ਖਰੀਦ, ਕਿਸਾਨਾਂ ਨੂੰ ਕੀਤਾ ਗਿਆ 2101 ਕਰੋੜ 88 ਲੱਖ ਰੁਪਏ ਦਾ ਭੁਗਤਾਨ
ਖਰੀਦ ਕੀਤੇ ਗਏ 9,18,896 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਮੰਡੀਆਂ ਵਿੱਚੋਂ ਚੁਕਾਈ
ਤਰਨ ਤਾਰਨ, 26 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 9,27,879 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 9,27,871 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 25 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 4,26,485 ਮੀਟਰਿਕ ਟਨ, ਮਾਰਕਫੈੱਡ ਵੱਲੋਂ 2,12,805 ਮੀਟਰਿਕ ਟਨ, ਪਨਸਪ ਵੱਲੋਂ 1,80,471 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 1,06,609 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1501 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 2101 ਕਰੋੜ 88 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰਦੀ ਕੀਤੇ ਗਏ 9,18,896 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕੀਤੀ ਜਾਵੇ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਆਪਣੀ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।